ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੀ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਉਹ ਰੋਜ਼ੀ-ਰੋਟੀ ਕਮਾਉਣ ਦੇ ਲਈ 5 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਪਰ ਨਵਜੋਤ ਸਿੰਘ ਨੂੰ ਲੰਮੇ ਸਮੇਂ ਤੋਂ ਇੱਕ ਭਿਆਨਕ ਬਿਮਾਰੀ ਦੇ ਚਲਦਿਆਂ ਸਰੀਰਕ ਤੌਰ ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਬੀਤੇ ਦਿਨੀ ਬਿਮਾਰੀ ਤੋਂ ਪੀੜਿਤ ਹੋਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਵਿੱਚ ਰਹਿੰਦੇ ਉਸ ਦੀ ਪਤਨੀ ਅਤੇ ਦੋ ਬੱਚਿਆਂ ਸਮੇਤ ਅਤੇ ਹੋਰ ਰਿਸ਼ਤੇਦਾਰਾਂ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ।
ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸਦੇ ਪਤੀ ਪੰਜ ਸਾਲ ਪਹਿਲਾਂ ਦੁਬਈ ਵਿੱਚ ਗਏ ਸੀ ਅਤੇ ਉੱਥੇ ਹੀ ਕੈਂਸਰ ਦੀ ਬਿਮਾਰੀ ਦੇ ਨਾਲ ਪੀੜਿਤ ਸੀ। ਇਸ ਦੌਰਾਨ ਉਹਨਾਂ ਦੇ ਨਾਲ ਗੱਲਬਾਤ ਹੁੰਦੀ ਰਹਿੰਦੀ ਸੀ। ਅਚਾਨਕ ਉਹਨਾਂ ਦੇ ਕੁਝ ਦੋਸਤਾਂ ਦਾ ਫੋਨ ਆਇਆ ਕਿ ਉਹਨਾਂ ਦੀ ਬਿਮਾਰੀ ਦੇ ਨਾਲ ਚਲਦਿਆਂ ਮੌਤ ਹੋ ਗਈ ਹੈ। ਇਹ ਖਬਰ ਸੁਣਦਿਆਂ ਹੀ ਪਰਿਵਾਰਕ ਮੈਂਬਰਾ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਇਹ ਵੀ ਪੜ੍ਹੋਂ : ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅੱਜ ਸ਼ਾਮ ਕੇਜਰੀਵਾਲ CM ਦੇ ਅਹੁਦੇ ਤੋਂ ਦੇਣਗੇ ਅਸਤੀਫਾ
ਪਰਿਵਾਰ ਨੇ ਦੱਸਿਆ ਕਿ ਜਿਸ ਕੰਪਨੀ ਵਿੱਚ ਨਵਜੋਤ ਸਿੰਘ ਪਹਿਲਾਂ ਕੰਮ ਕਰਦਾ ਸੀ, ਉਸ ਕੰਪਨੀ ਦੇ ਵਿੱਚ ਤਨਖਾਹ ਨਾ ਮਿਲਣ ਕਾਰਨ ਉਹ ਬਾਹਰ ਕੰਮ ਕਰਨ ਲੱਗ ਗਿਆ ਸੀ। ਇਸ ਕਾਰਨ ਨਵਜੋਤ ਦੇ ਵੀਜੇ ਦੀ ਮਿਆਦ ਵੀ ਮੁੱਕ ਗਈ ਅਤੇ ਉਸ ਨੂੰ ਨਜਾਇਜ਼ ਤੌਰ ਤੇ ਉਥੇ ਰਹਿ ਕੇ ਕੰਮ ਕਰਨਾ ਪੈ ਰਿਹਾ ਸੀ ਤੇ ਘਰ ਦਾ ਗੁਜ਼ਾਰਾ ਚਲਾਉਣਾ ਪੈ ਰਿਹਾ ਸੀ। ਪਰ ਇਸ ਨਾ ਮੁਰਾਦ ਬਿਮਾਰੀ ਤੋਂ ਪੀੜਿਤ ਹੋਣ ਕਾਰਨ ਉਸ ਦੀ ਮੌਤ ਹੋ ਗਈ । ਪਰਿਵਾਰ ਨੇ ਸਰਕਾਰ ਤੇ ਰਾਜਸਭਾ ਮੈਂਬਰ ਸੰਤ ਸੀਚੇਵਾਲ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਵਤਨ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: