ਪੰਜਾਬ ਦੇ ਮਾਲੇਰਕੋਟਲਾ ਤੋਂ ਇਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਪਿੰਡ ਹੈਦਰ ਨਗਰ ਦੇ ਇੱਕ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵੀਰ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਉਹ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਉਸ ਨਾਲ ਇਹ ਅਣਹੋਣੀ ਵਾਪਰ ਗਈ। ਕੁਲਵੀਰ ਸਿੰਘ ਦੀ ਮੌਤ ਕਾਰਨ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਦੇ ਦੋ ਭਰਾ ਕੈਨੇਡਾ ਵਿੱਚ ਹਨ ਅਤੇ ਆਪ 12 ਸਾਲ ਪਹਿਲਾਂ ਅਮਰੀਕਾ ਗਿਆ ਸੀ। ਕੁਲਵੀਰ ਸਿੰਘ ਨੇ ਜਨਵਰੀ ਮਹੀਨੇ ਦੇ ਵਿੱਚ ਆਪਣੇ ਮਾਂ-ਪਿਓ ਨੂੰ ਮਿਲਣ ਦੇ ਲਈ ਪਿੰਡ ਹੈਦਰ ਨਗਰ ਵਿਖੇ ਆਉਣਾ ਸੀ ਪਰ ਪਰਿਵਾਰ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਨੂੰ ਇਹ ਮੰਦਭਾਗੀ ਖਬਰ ਮਿਲੇਗੀ। ਪਰਿਵਾਰ ਨੂੰ ਜਦੋਂ ਪੁੱਤ ਦੀ ਮੌਤ ਬਾਰੇ ਪਤਾ ਲੱਗਿਆ ਤਾਂ ਮਾਹੌਲ ਗ਼ਮਗੀਨ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ, ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਵੀਡੀਓ ਲਈ ਕਲਿੱਕ ਕਰੋ -: