ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਭਗਤ ਵੀਰ ਸਿੰਘ ਵਜੋਂ ਹੋਈ ਹੈ। ਉਹ ਆਪਣੇ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇਹ ਜੋੜਾ ਛਤਰਾਂ ਵਿੱਚ ਪਹੁੰਚਣ ‘ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਅਲਬਰਟ ਦੇ ਰੈਡ ਡੀਅਰ ਵਿੱਚ 21 ਅਪ੍ਰੈਲ 2025 ਨੂੰ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਕੈਲਗਰੀ ਦੇ ਹਸਪਤਾਲ ਵਿੱਚ ਕਈ ਦਿਨਾਂ ਤੱਕ ਮੌਤ ਨਾਲ ਸ਼ੰਘਰਸ਼ ਕਰਦਿਆਂ ਉਸਨੇ ਦਮ ਤੋੜ ਦਿੱਤਾ ਸੀ ਕਰੀਬ ਇੱਕ ਮਹੀਨਾ ਬੀਤਣ ਤੋਂ ਬਾਅਦ ਅੱਜ ਉਸਦੀ ਮ੍ਰਿਤਕ ਦੇ ਜੋੜਾ ਛਤਰਾਂ ਵਿੱਚ ਪਹੁੰਚੀ ਜਿੱਥੇ ਪਰਿਵਾਰਿਕ ਮੈਂਬਰਾਂ ਦਾ ਮ੍ਰਿਤਕ ਦੀ ਦੇਹ ਵੇਖ ਕੇ ਰੋ ਰੋ ਬੁਰਾ ਹਾਲ ਹੋ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਗ ਤਵੀਰ ਸਿੰਘ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ, ਜੋ ਕਿ ਵਾਟਰ ਸਪਲਾਈ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: