ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਮਾਪਿਆਂ ਨੇ ਆਪਣੇ ਪੁੱਤ ਨੂੰ 4 ਮਹੀਨੇ ਪਹਿਲਾਂ ਵਿਦੇਸ਼ ਭੇਜਿਆ ਸੀ ਪਰ ਹੁਣ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਚੁੱਕਾ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਨਵਨਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਮਾਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਪੁੱਤ 11 ਫਰਵਰੀ ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਹੀ ਉਨ੍ਹਾਂ ਨੂੰ ਨਵਨਿੰਦਰ ਦੀ ਮੌਤ ਬਾਰੇ ਪਤਾ ਲੱਗਾ। ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ
ਮ੍ਰਿਤਕ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਭਾਰਤੀ ਰਸਮ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ। ਮ੍ਰਿਤਕ ਨੌਜਵਾਨ ਨਵਨਿੰਦਰ ਸਿੰਘ ਬਾਡੀ ਬਿਲਡਰ ਤੇ ਮਿਹਨਤੀ ਨੌਜਵਾਨ ਸੀ।
ਵੀਡੀਓ ਲਈ ਕਲਿੱਕ ਕਰੋ -: