ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਕਪੂਰਥਲਾ ਦੇ ਪਿੰਡ ਮੰਡੇਰ ਬੇਟ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਚੰਗੇ ਭਵਿੱਖ ਲਈ ਕੁਝ ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ।
ਨੌਜਵਾਨ ਦੀ ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ । ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਅਜੇ ਤਾਂ ਪਰਿਵਾਰ ਵਰਿੰਦਰ ਸਿੰਘ ਦੇ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਨਾ ਰਿਹਾ ਸੀ ਤਾਂ ਉੱਪਰੋਂ ਇਹ ਮਨਹੂਸ ਖ਼ਬਰ ਪਹੁੰਚ ਗਈ । ਨੌਜਵਾਨ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ: ਅੰਬਾਲਾ ‘ਚ ਵੱਡੀ ਵਾ.ਰਦਾ/ਤ, ਰਿਟਾਇਰਡ ਫੌਜੀ ਨੇ ਆਪਣੇ ਹੀ ਪਰਿਵਾਰ ਦੇ 5 ਜੀਆਂ ਦਾ ਕੀਤਾ ਕਤਲ
ਦੱਸ ਦੇਈਏ ਕਿ ਪਰਿਵਾਰ ਨੇ ਮ੍ਰਿਤਕ ਵਰਿੰਦਰ ਸਿੰਘ ਦੀ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਵਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਕਦੋਂ ਪੰਜਾਬ ਆਉਂਦਾ ਹੈ ਤੇ ਮਾਪੇ ਆਪਣੇ ਬੱਚੇ ਦੀਆਂ ਰਸਮ ਕਿਰਿਆਂਵਾ ਆਪਣੇ ਹੱਥੀਂ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: