ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਕਈ ਨੌਜਵਾਨ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਵਿਦੇਸ਼ਾਂ ‘ਚ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਤਾਜ਼ਾ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (25) ਸਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ।
ਨਵਜੋਤ ਸਿੰਘ ਸੁਲਤਾਨਪੁਰ ਲੋਧੀ ਦੇ ਰੋਟਰੀ ਚੌਂਕ ਨੇੜੇ ਦਾ ਰਹਿਣ ਵਾਲਾ ਸੀ ਅਤੇ ਚੰਗੇ ਭਵਿੱਖ ਦੀ ਭਾਲ ਵਿੱਚ ਰੁਜ਼ਗਾਰ ਲਈ ਨਵੰਬਰ 2024 ਵਿਦੇਸ਼ ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡ੍ਰਾਈਵਰ ਦਾ ਕੰਮ ਕਰਦਾ ਸੀ ਪਰ ਬੀਤੇ ਦਿਨੀਂ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ ‘ਚ ਮਾਤਮ ਛਾ ਗਿਆ।
ਇਹ ਵੀ ਪੜ੍ਹੋ : ਬਠਿੰਡਾ ‘ਚ 5 ਵਿਅਕਤੀਆਂ ਨੇ 2 ਨੌਜਵਾਨਾਂ ‘ਤੇ ਕੀਤਾ ਹ.ਮ/ਲਾ, ਇੱਕ ਨੌਜਵਾਨ ਦੀ ਮੌ/ਤ, ਦੂਜਾ ਜ਼ਖਮੀ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨਵਜੋਤ ਸਿੰਘ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿੱਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਸਨ ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿੱਚ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























