ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਅਤੇ ਆਪਣੇ ਘਰ ਦੇ ਹਾਲਾਤਾਂ ਨੂੰ ਸੁਧਾਰਣ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ।
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਪੈਂਦੇ ਪਿੰਡ ਮੰਡਵੀ ਦੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਦੀ ਪਛਾਣ 24 ਸਾਲਾ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਹਰਮਨਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਲਈ ਅਮਰੀਕਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ,ਹੈ। ਮਾਪਿਆਂ ਨੇ ਪੁੱਤ ਦਾ ਮੂੰਹ ਦੇਖਣ ਲਈ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰਾਂ ਨੂੰ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ Coldrif ਕਫ ਸਿਰਪ ਬੈਨ, ਸੂਬੇ ਦੇ ਜੁਆਇੰਟ ਕਮਿਸ਼ਨ (ਡਰੱ/ਗ) ਨੇ ਵਿਕਰੀ ‘ਤੇ ਲਗਾਈ ਰੋਕ
ਵੀਡੀਓ ਲਈ ਕਲਿੱਕ ਕਰੋ -:
























