ਵਿਦੇਸ਼ਾਂ ਵਿੱਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਨੇਕਾਂ ਪੰਜਾਬੀ ਵਿਦੇਸ਼ ਵਿੱਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇੱਕ ਮੰਦਭਾਗੀ ਖ਼ਬਰ ਆਸਟਰੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋ ਗੱਡੀਆਂ ਦੇ ਦਰਮਿਆਨ ਹੋਈ ਜ਼ੋਰਦਾਰ ਟੱਕਰ ਨਾਲ ਇਹ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਹਨਾਂ ਦਾ ਸਭ ਤੋਂ ਛੋਟਾ ਭਰਾ ਸੀ ਤੇ ਕਾਫੀ ਲੰਬੇ ਸਮੇਂ ਤੋਂ ਆਸਟਰੀਆ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ, ਜਿਸ ਦੀਆਂ ਤਿੰਨ ਬੇਟੀਆਂ ਤੇ ਪਤਨੀ ਵੀ ਆਸਟਰੀਆ ਵਿੱਚ ਹੀ ਹਨ।
ਇਹ ਵੀ ਪੜ੍ਹੋ : ਜਲੰਧਰ ‘ਚ ਬੰਦੂਕ ਸਾਫ਼ ਕਰਦੇ ਸਮੇਂ ਬੈਂਕ ਗਾਰਡ ਨੂੰ ਲੱਗੀ ਗੋ.ਲੀ, ਹੋਈ ਦਰਦਨਾਕ ਮੌ.ਤ, ਮਾਸੂਮ ਜਵਾਕ ਦਾ ਸੀ ਪਿਤਾ
ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੀ ਕਾਰ ਦੀ ਟਰਾਂਬ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਤੇ ਯਾਰਾਂ ਦੋਸਤਾਂ ਨੂੰ ਮਿਲ ਕੇ ਭਾਰਤ ਤੋਂ ਆਸਟਰੀਆ ਵਾਪਸ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























