ਪੰਜਾਬ ਦੇ ਪਟਿਆਲਾ ਦੇ ਕਸਬਾ ਸਮਾਣਾ ਦੇ ਪਿੰਡ ਕੁਤਬਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ। ਇਹ ਨੌਜਵਾਨ ਪੰਜਾਬ ਦੇ ਪਟਿਆਲਾ ਵਿੱਚ 12ਵੀਂ ਪਾਸ ਕਰਕੇ ਆਪਣੇ ਪਰਿਵਾਰ ਨੂੰ ਅਮਰੀਕਾ ਜਾਣ ਲਈ ਕਹਿ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਅਮਰੀਕਾ ਭੇਜ ਦਿੱਤਾ। ਜਿੱਥੇ ਬੀਤੀ ਰਾਤ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕ ਦੀ ਪਛਾਣ ਅਰਮਾਨ ਸਿੰਘ ਵਜੋਂ ਹੋਈ ਹੈ, ਜੋ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ। ਅਰਮਾਨ ਦੀ ਮਾਂ ਨੇ ਅਫਸੋਸ ਪ੍ਰਗਟ ਕਰਦਿਆਂ ਦੱਸਿਆ ਕਿ ਬੀਤੇ ਦਿਨ ਉਸ ਦੀ ਬੇਟੀ ਦੀ ਉਸ ਦੇ ਪੁੱਤਰ ਨਾਲ ਗੱਲਬਾਤ ਹੋਈ ਸੀ। ਉਦੋਂ ਤੱਕ ਉਹ ਬਿਲਕੁਲ ਠੀਕ ਸੀ। ਪਰ ਦੇਰ ਰਾਤ ਅਮਰੀਕਾ ਤੋਂ ਕਿਸੇ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸਦੀ ਮੌਤ ਦੀ ਸੂਚਨਾ ਮਿਲਣ ਦੇ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਬਣਾਈ ਰਣਨੀਤੀ ਤੇ ਯੋਜਨਾ ਕਮੇਟੀ, ਪ੍ਰਤਾਪ ਬਾਜਵਾ ਨੂੰ ਬਣਾਇਆ ਗਿਆ ਕਨਵੀਨਰ
ਫਿਲਹਾਲ ਕਤਲ ਕਿਸ ਕਾਰਨ ਹੋਇਆ ਇਸ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ ਹੈ। ਅਮਰੀਕਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਉਹ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਉੱਥੇ ਆਪਣੇ ਰਿਸ਼ਤੇਦਾਰ ਨਾਲ ਰਹਿੰਦਾ ਸੀ।
ਵੀਡੀਓ ਲਈ ਕਲਿੱਕ ਕਰੋ -: