ਪੰਜਾਬ ਦੇ ਲੋਕਾਂ ਨੂੰ ਅਸਾਨੀ ਨਾਲ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਨ ਸਰਕਾਰ 100 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 17 ਮਾਰਚ ਨੂੰ ਇਨ੍ਹਾਂ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਇੱਕ ਸਬ-ਡਿਵੀਜ਼ਨਲ ਹਸਪਤਾਲ ਵੀ ਲੋਕ ਅਰਪਣ ਕੀਤਾ ਜਾਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਸਿਹਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਤੇ ਹੁਣ 100 ਨਵੇਂ ਹੋਰ ਆਮ ਆਦਮੀ ਕਲੀਨਿਕ ਮੁੱਖ ਮੰਤਰੀ ਭਗਵੰਤ ਮਾਨ ਲੋਕ ਅਰਪਣ ਕਰਨਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਜ਼ਿਲ੍ਹਾ ਹਸਪਤਾਲਾਂ ‘ਚ MRI ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਾਈਵੇ ‘ਤੇ ਸਬ ਡਵੀਜ਼ਨ ਹਸਪਤਾਲਾਂ ‘ਚ ਸੀਟੀ ਸਕੈਨ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਤੇ ਸੈਕੰਡਰੀ ਕੇਅਰ ਵਿਚ ਸਾਰੀਆਂ ਦਵਾਈਆ ਮੁਫਤ ਹਨ, ਉਥੇ ਹੀ ਅੰਮ੍ਰਿਤਸਰ ਤੇ ਪਟਿਆਲਾ ਵਿਚ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਲਈ ਟਰਾਂਸਪਲਾਂਟ ਵੀ ਸ਼ੁਰੂ ਹੋਇਆ ਹੈ।
ਇਹ ਵੀ ਪੜ੍ਹੋ : ਸੂਰਿਆ-ਗੰਭੀਰ ਵਰਲਡ ਕੱਪ ਟਰਾਫੀ ਨਾਲ ਸਿੱਧੀਵਿਨਾਇਕ ਮੰਦਰ ਪਹੁੰਚੇ, ਅਭਿਸ਼ੇਕ ਨੇ ਵੈਸ਼ਣੋ ਦੇਵੀ ਦੇ ਕੀਤੇ ਦਰਸ਼ਨ
ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਹਰੇਕ ਪਰਿਵਾਰ ਆਪਣਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਵਾਲਾ ਸਿਹਤ ਕਾਰਡ ਜਰੂਰ ਬਣਾਵੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ 10.63 ਲੱਖ ਨਸ਼ਾ ਪੀੜਤਾਂ ਦਾ ਇਲਾਜ, ਹੁਨਰ ਵਿਕਾਸ ਤੇ ਮੁੜ ਵਸੇਬਾ ਜਾਰੀ ਹੈ। ਪੰਜਾਬ ਦੀ ਨਸ਼ਾ ਮੁਕਤੀ ‘ਚ ਵਿਲੇਜ ਡਿਫ਼ੈਂਸ ਕਮੇਟੀਆਂ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























