26 ਜਨਵਰੀ, 2026 ਨੂੰ, ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਖਾਸ ਝਾਕੀ ਨਜ਼ਰ ਆਵੇਗੀ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਗਣਤੰਤਰ ਦਿਵਸ ‘ਤੇ ਗਣਤੰਤਰ ਦਿਵਸ ਦਾ ਥੀਮ ਚੁਣਿਆ ਹੈ। ਇਹ ਝਾਕੀ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ। ਸੀ.ਐੱਮ. ਭਗਵੰਤ ਮਾਨ ਨੇ ਝਾਕੀ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਹੈ।
CM ਭਗਵੰਤ ਮਾਨ ਨੇ ਲਿਖਿਆ ਕਿ- ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ ਦੀ ਸ਼ੋਭਾ ਬਣੇਗੀ।
ਇਹ ਵੀ ਪੜ੍ਹੋ : ਅੰਮ੍ਰਿ/ਤਪਾਲ ਦੀ ਪਾਰਟੀ ਦੇ ਸੀਨੀਅਰ ਲੀਡਰ ‘ਤੇ 2 ਬ/ਦਮਾਸ਼ਾਂ ਨੇ ਕੀਤੀ ਫਾ.ਇ.ਰਿੰ/ਗ, ਜਾ/ਨੀ ਨੁਕਸਾਨ ਤੋਂ ਰਿਹਾ ਬਚਾਅ
ਉਨ੍ਹਾਂ ਅੱਗੇ ਲਿਖਿਆ ਕਿ ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨਾਂ ਸਮੇਤ ਹਰ ਵਰਗ ਨੂੰ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਵੀਡੀਓ ਲਈ ਕਲਿੱਕ ਕਰੋ -:
























