ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਜਾਰੀ ਹੈ। ਪਾਰਟੀਆਂ ਛੱਡਣ ਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਚੱਲੀ ਜਾ ਰਿਹਾ ਹੈ। ਇਸੇ ਵਿਚਾਲੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਜਸਬੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੱਸੀ ਖੰਗੂੜਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।
ਜੱਸੀ ਖੰਗੂੜਾ ਕਿਲ੍ਹਾ ਰਾਏਪੁਰ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਪਿਤਾ ਦੇ ਨਾਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਕਾਂਗਰਸ ਵਿੱਚ ਲਗਭਗ 20 ਸਾਲਾਂ ਤੱਕ ਰਹੇ ਸਨ। ਪਾਰਟੀ ਛੱਡਣ ਪਿੱਛੋਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਪਾਰਟੀ ਜਿਸ ਦਿਸ਼ਾ ਵੱਲ ਜਾ ਰਹੀ ਹੈ, ਉਸ ਤੋਂ ਉਹ ਅਸੰਤੁਸ਼ਟ ਹਨ ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ‘ਤੇ ਕਮਜ਼ੋਰ ਫੈਸਲੇ ਲੈਣ ਦਾ ਵੀ ਦੋਸ਼ ਲਾਇਆ ਸੀ। ਉਨ੍ਹਾਂ ਇਹ ਗੱਲ ਵੀ ਕਹੀ ਸੀ ਕਿ ਕਈ ਪਾਰਟੀਆਂ ਨੇ ਉਨ੍ਹਾਂ ਨਾਲ ਸੰਪਰਕ ਵੀ ਕੀਤਾ ਹੈ ਪਰ ਉਹ ਕਾਹਲੀ ਵਿੱਚ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਖੰਗੂੜਾ 2007 ਤੋਂ 2012 ਤਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ। ਉਹ ਸਾਬਕਾ ਬ੍ਰਿਟਿਸ਼ ਨਾਗਰਿਕ ਹਨ ਤੇ 2006 ਵਿੱਚ ਭਾਰਤ ਵਾਪਸ ਆਏ ਸੀ। ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਵੀ ਕਾਂਗਰਸ ਨਾਲ ਜੁੜੇ ਰਹੇ। ਉਨ੍ਹਾਂ ਦਾ ਵਿਆਹ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਪੁੱਤਰੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਰਮਨ ਨਾਲ ਹੋਇਆ ਸੀ।