ਪੰਜਾਬ ਇਸ ਵੇਲੇ ਭਿਆਨਕ ਹੜ੍ਹਾਂ ਨਾਲ ਜੂਝ ਰਿਹਾ ਹੈ। ਹੜ੍ਹਾਂ ਦੀ ਮਾਰ ਕਰਕੇ ਪੰਜਾਬੀਆਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਹੜ੍ਹਾਂ ਕਰਕੇ ਮੁਸੀਬਤਾਂ ਨਾਲ ਜੂਝ ਰਹੇ ਲੋਕਾਂ ਦੀ ਮਦਦ ਲਈ ਪੰਜਾਬੀਆਂ ਦਾ ਸਾਥ ਮੰਗਿਆ ਹੈ। ਤੇ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਇੱਕ ਕਿਊ ਆਰ ਕੋਡ ਵੀ ਜਾਰੀ ਕੀਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਪੈਸੇ ਦੀ ਮਦਦ ਕਰਕੇ ਯੋਗਦਾਨ ਪਾਇਆ ਜਾ ਸਕਦਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਸਣੇ ਸਾਰੇ ਵਿਧਾਇਕਾਂ ਵੱਲੋਂ ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਐਲਾਨ ਕੀਤਾ ਹੈ। ਇਸ ਮੁਸ਼ਕਲ ਘੜੀ ਵਿਚ ਜਿਥੇ ਸਰਕਾਰ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ, ਉਥੇ ਹੀ ਬਹੁਤ ਸਾਰੇ ਪੰਜਾਬੀ ਕਲਾਕਾਰ, NGOs, ਸਿੱਖ ਜਥੇਬੰਦੀਆਂ ਤੇ ਹੋਰਨਾਂ ਵੱਲੋਂ ਵੀ ਆਪਣੇ ਪੰਜਾਬੀ ਭੈਣ-ਭਰਾਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪਰ ਇਸ ਸਾਲ ਆਏ ਹੜ੍ਹਾਂ ਕਰਕੇ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਲਈ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਹਨ, ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਮੀਂਹ ਲਈ ਵੀ ਆਰੇਂਜ ਅਲਰਟ ਅੱਜ ਵੀ ਲਾਗੂ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹਾਂ ਦੀ ਮਾਰ: ਗਾਇਕ Mika Singh, Guru Randhawa ਤੇ Sharry Mann ਨੇ ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਅਪੀਲ
ਪੰਜਾਬ ਸਰਕਾਰ ਵੱਲੋਂ 1 ਅਗਸਤ ਤੋਂ 1 ਸਤੰਬਰ ਤੱਕ ਦਾ ਫਲੱਡ ਮੀਡੀਆ ਬੁਲੇਟਿਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 2 ਲੱਖ 56 ਹਜ਼ਾਰ 107 ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ, ਜਦੋਂ ਕਿ ਕੱਲ੍ਹ ਸ਼ਾਮ ਤੱਕ 29 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੁੱਲ ਮਿਲਾ ਕੇ 1,044 ਪਿੰਡ ਹੜ੍ਹਾਂ ਦੇ ਪ੍ਰਭਾਵ ਹੇਠ ਹਨ। 3 ਜਣੇ ਇਨ੍ਹਾਂ ਹੜ੍ਹਾਂ ਵਿਚ ਲਾਪਤਾ ਦੱਸੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:























