ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਦੀ ਬਰਾਮਦਗੀ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ । ਇਸ ਵਿਚਾਲੇ ਸੋਮਵਾਰ ਨੂੰ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੀ ਰਿਹਾਇਸ਼ ‘ਤੇ ਈਡੀ ਦੇ ਛਾਪੇ ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਜਿਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਅਸੀਂ ਰਾਜਪਾਲ ਸਾਹਮਣੇ ਚੰਨੀ ਸਹਿਬ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਰਾਜਪਾਲ ਸਾਹਮਣੇ ਮੰਗ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਖਿਲਾਫ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ, ਰੇਤ ਦੀ ਚੋਰੀ ਅਤੇ ਮਾਈਨਿੰਗ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ।
ਦੱਸ ਦੇਈਏ ਕਿ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਚੱਢਾ ਨੇ ਦੋਸ਼ ਲਾਇਆ ਸੀ ਕਿ ਚੰਨੀ ਦੇ ਰਿਸ਼ਤੇਦਾਰ ਨੇ ਪਿਛਲੇ ਤਿੰਨ-ਚਾਰ ਮਹੀਨਿਆਂ ਵਿੱਚ ਕਰੋੜਾਂ ਰੁਪਏ ਅਤੇ ਹੋਰ ਜਾਇਦਾਦਾਂ ਬਣਾਈਆਂ ਹਨ । ਚੱਢਾ ਨੇ ਪੁੱਛਿਆ ਸੀ ਕਿ ਇਹ ਪੈਸਾ ਕਿੱਥੋਂ ਆਇਆ? ਦੱਸਿਆ ਜਾਂਦਾ ਹੈ ਕਿ CM ਚੰਨੀ ਦੇ ਰਿਸ਼ਤੇਦਾਰ ਕੋਲ ਚਾਰ ਮਹੀਨੇ ਪਹਿਲਾਂ ਇੰਨੇ ਪੈਸੇ ਨਹੀਂ ਸਨ।
ਉਨ੍ਹਾਂ ਨੇ CM ਚੰਨੀ ‘ਤੇ ਦੋਸ਼ ਲਗਾਇਆ ਸੀ ਕਿ ਸਿਰਫ 111 ਦਿਨਾਂ ਵਿੱਚ ਜੇਕਰ ਇੱਕ ਰਿਸ਼ਤੇਦਾਰ 10 ਕਰੋੜ ਰੁਪਏ ਕਮਾ ਸਕਦਾ ਹੈ ਤਾਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਬਾਕੀ ਰਿਸ਼ਤੇਦਾਰਾਂ ਨੇ ਕਿੰਨੀ ਸੰਪਤੀ ਬਣਾਈ ਹੋਵੇਗੀ। ਕਲਪਨਾ ਕਰੋ ਕਿ ਜੇਕਰ ਉਹ ਪੰਜ ਸਾਲ ਮੁੱਖ ਮੰਤਰੀ ਰਹੇ ਹੁੰਦੇ ਤਾਂ ਉਨ੍ਹਾਂ ਨੇ ਕਿੰਨੀ ਕਮਾਈ ਕਰਨੀ ਸੀ।
ਵੀਡੀਓ ਲਈ ਕਲਿੱਕ ਕਰੋ -: