ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਰਾਜ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ। ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਮੀਟਿੰਗ ਤੋਂ ਬਾਅਦ ਚੱਢਾ ਨੇ ਕਿਹਾ, “ਮੈਂ ਵਿੱਤ ਮੰਤਰੀ ਨੂੰ ਮਿਲ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਲਾਇਆ ਇਹ ਟੈਕਸ ਕਿਤੇ-ਨਾ-ਕਿਤੇ ਮੁਗਲਾਂ ਦੇ ਕਾਲ ‘ਚ ਲਾਏ ਗਏ ਜਜੀਆ ਟੈਕਸ ਦੀ ਯਾਦ ਦਵਾਉਂਦਾ ਹੈ।
ਚੱਢਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਤੇ ਸਥਿਤ ਸਰਾਵਾਂ ‘ਤੇ 12 ਫੀਸਦੀ ਜੀ.ਐੱਸ.ਟੀ. ਲਗਾਇਆ ਜਾ ਰਿਹਾ ਹੈ। ਮੈਂ ਵਿੱਤ ਮੰਤਰੀ ਨੂੰ ਇਹ 12% GST ਵਾਪਸ ਲੈਣ ਦੀ ਬੇਨਤੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜਾਣਕਾਰੀ ਲਈ ਦੱਸ ਦੇਈਏ ਕਿ 33 ਸਾਲਾ ਰਾਘਵ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਹਨ। ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਦੇ ਪਾਣੀ, ਕੋਲੇ ਦੀ ਸਪਲਾਈ, ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ, ਖੇਤੀਬਾੜੀ ਨਾਲ ਸਬੰਧਤ ਮੁੱਦੇ ਉਠਾਉਂਦੇ ਰਹਿਣਗੇ। ਉਨ੍ਹਾਂ ਕੇਂਦਰ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੀਆਂ ਬਿਮਾਰੀਆਂ ਦੀ ਚਰਚਾ ਨਹੀਂ ਕਰਦੀ, ਮੈਂ ਇਨ੍ਹਾਂ ਮੁੱਦਿਆਂ ਨੂੰ ਉਠਾਵਾਂਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।