ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ AAP ਮੁਖੀ ਅੱਜ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ‘ਤੇ ਬਹੁਤ ਭਰੋਸਾ ਕਰਦੇ ਹਨ।
ਜਿਸਦੇ ਮੱਦੇਨਜ਼ਰ ਉਹ ਦਿੱਲੀ ਦੇ ਸ਼ਾਸਨ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਵਾਉਣਾ ਚਾਹੁੰਦੇ ਹਨ। ਇਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਇਸ ਵਰਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਬਹੁਮਤ ਨਾਲ ਸੂਬੇ ਵਿੱਚ ਅਗਲੀ ਸਰਕਾਰ ਬਣਾਏਗੀ। ਮੁੱਖ ਮੰਤਰੀ ਦੇ ਚਿਹਰੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਸਹੀ ਸਮੇਂ ‘ਤੇ ਕੀਤਾ ਜਾਵੇਗਾ । ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਪਹਿਲੀਆਂ ਪਾਰਟੀਆਂ ਤੋਂ ਬੁਰੀ ਤਰ੍ਹਾਂ ਤੰਗ ਹੋ ਚੁੱਕੇ ਹਨ। ਜਿਸ ਕਾਰਣ ਉਨ੍ਹਾਂ ਨੂੰ ਹੁਣ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ।
ਇਸ ਤੋਂ ਅੱਗੇ ਚੱਢਾ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਜਿੱਥੇ ਵੀ ਜਾਂਦੇ ਹਾਂ, ਅਸੀਂ ਦੇਖਦੇ ਹਾਂ ਕਿ ਸਾਰੀਆਂ ਰਵਾਇਤੀ ਸਿਆਸੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਹਰ ਪਾਸੇ ਇੱਕੋ ਗੱਲ ਕਹੀ ਜਾ ਰਹੀ ਹੈ ਕਿ ‘ਆਪ’ ਅਤੇ ਅਰਵਿੰਦ ਕੇਜਰੀਵਾਲ ਨੂੰ ਇੱਕ ਮੌਕਾ ਦਿੱਤਾ ਜਾਵੇ । ਸਰਕਾਰ ਬਣਨ ਦੀ ਗੱਲ ਤੇ ਰਾਘਵ ਚੱਢਾ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਬਣੇਗੀ।
ਇਹ ਵੀ ਪੜ੍ਹੋ: ‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ
ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਨੂੰ ਪਿਆਰ ਅਤੇ ਉਨ੍ਹਾਂ ‘ਤੇ ਭਰੋਸਾ ਕਰਦੇ ਹਨ ਅਤੇ ਚਾਹੁੰਦੇ ਹਨ ਕਿ “ਅਜ਼ਮਾਏ ਅਤੇ ਪਰਖੇ ਗਏ ਦਿੱਲੀ ਮਾਡਲ ਨੂੰ ਸੂਬੇ ਵਿੱਚ ਦੁਹਰਾਇਆ ਜਾਵੇ। ਚੱਢਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਕੇਜਰੀਵਾਲ ਦੇ ਸ਼ਾਸਨ ਦੇ ਮਾਡਲ ਨੂੰ ਜਿਸ ਨੂੰ ਉਨ੍ਹਾਂ ਨੇ ਦਿੱਲੀ ਵਿੱਚ ਲਾਗੂ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਉਸ ਦੀ ਨਕਲ ਕੀਤੀ ਜਾਵੇ।
ਦੱਸ ਦੇਈਏ ਕਿ ਰਾਘਵ ਚੱਢਾ ਨੇ ਭਗਵੰਤ ਬਾਰੇ ਬੋਲਦਿਆਂ ਕਿਹਾ ਕਿ “ਭਗਵੰਤ ਮਾਨ ਪੰਜਾਬ ਦੇ ਸਾਡੇ ਸਭ ਤੋਂ ਵੱਡੇ ਨੇਤਾ ਹਨ। ਉਹ ਮੇਰਾ ਵੱਡਾ ਭਰਾ ਹੈ । ‘ਆਪ’ ਦੇ ਕਈ ਸਮਰਥਕਾਂ ਨੇ ਮਾਨ ਨੂੰ ਪੰਜਾਬ ਲਈ ‘ਆਪ’ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: