ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮੰਗਲਵਾਰ ਨੂੰ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਹੈ । ਦਰਅਸਲ, ਸਹਿਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਕੀਤੀ ਗਈ ਹੈ । ਸ਼ਿਕਾਇਤ ਮਿਲਣ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖਾਸਤ ਕੀਤਾ ਹੈ ।
ਦੱਸ ਦੇਈਏ ਕਿ CM ਮਾਨ ਦੇ ਇਸ ਫੈਸਲੇ ਦੀ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਤਾਰੀਫ਼ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ, “ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਦੇ ਖਿਲਾਫ ਆਪਣੀ ਹੀ ਸਰਕਾਰ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਹੈ। ਅਸੀਂ ਪਹਿਲਾਂ ਇਹ ਦਿੱਲੀ ਵਿਚ ਦੇਖਿਆ ਸੀ, ਪਰ ਹੁਣ ਅਸੀਂ ਇਸਨੂੰ ਪੰਜਾਬ ਵਿੱਚ ਦੇਖ ਰਹੇ ਹਾਂ। ਸਾਡੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।”
ਉੱਥੇ ਹੀ ਇਸ ਕਾਰਵਾਈ ਤੋਂ ਬਾਅਦ CM ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: