ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਭਲਕੇ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆਉਣਗੇ । ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਮੰਗਲਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਜਾਣਗੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ । ਇਹ ਮੁਲਾਕਾਤ ਭਲਕੇ ਦੁਪਹਿਰ 12 ਵਜੇ ਦੇ ਕਰੀਬ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ । ਇਸ ਹਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ ।
ਵੀਡੀਓ ਲਈ ਕਲਿੱਕ ਕਰੋ -: