ਪੰਜਾਬ ਚੋਣਾਂ ਨੂੰ ਤਿੰਨ ਦਿਨ ਦਾ ਸਮਾਂ ਬਾਕੀ ਹੈ। ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਨੂੰ ਖਤਮ ਹੋਣ ਵਿੱਚ ਵੀ ਕੁਝ ਹੀ ਘੰਟਿਆਂ ਦਾ ਸਮਾਂ ਬਾਕੀ ਹੈ। ਇਸੇ ਵਿਚਾਲੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਰੈਲੀ ਕਰਨ ਜਾ ਰਹੇ ਹਨ। ਰਾਹੁਲ ਗਾਂਧੀ ਮੋਗਾ ਵਿੱਚ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਲਈ ਚੋਣ ਪ੍ਰਚਾਰ ਕਰਨਗੇ।
ਦੱਸ ਦੇਈਏ ਕਿ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਹੁਣ ਕੁਝ ਘੰਟਿਆਂ ਦਾ ਸਮਾਂ ਹੀ ਬਾਕੀ ਹੈ। ਜਿਸਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪਿਛਲੇ 2-3 ਦਿਨਾਂ ਤੋਂ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ। ਇਨ੍ਹਾਂ ਰੈਲਿਆਂ ਦੌਰਾਨ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਸੁਰੱਖਿਆ ਦਾ ਹਵਾਲਾ ਦਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਬਰਨਾਲਾ ਵਿੱਚ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਬਣੀ ਤਾਂ ਪੰਜਾਬ ਵਿੱਚ ਅੱਗ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: