ਕਾਂਗਰਸ ਨੇਤਾ ਰਾਹੁਲ ਗਾਂਧੀ ਮਾਨਸਾ ਪਹੁੰਚ ਗਏ ਹਨ। ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ ਹਨ । ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਹੈ । ਰਾਹੁਲ ਗਾਂਧੀ ਜਦੋਂ ਚੰਡੀਗੜ੍ਹ ਪਹੁੰਚੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਜਤਾਇਆ ਸੀ। ਉਨ੍ਹਾਂ ਲਿਖਿਆ ਸੀ ਕਿ ਹੋਣਹਾਰ ਕਾਂਗਰਸ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਬਹੁਤ ਦੁਖੀ ਹਾਂ। ਦੁਨੀਆ ਭਰ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਮਦਰਦੀ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
