ਸੂਬੇ ਦਾ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਘਟਿਆ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 20 ਨਵੰਬਰ ਤੱਕ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਹਾਲਾਂਕਿ, 24 ਨਵੰਬਰ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ। ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਇਸ ਸਮੇਂ ਦੌਰਾਨ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਨਾਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੀ ਘੱਟ ਸਕਦਾ ਹੈ।
ਇਹ ਵੀ ਪੜ੍ਹੋ : AAP ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪਾਰਟੀ ਦਾ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ
ਸਵੇਰ ਦੀ ਸੰਘਣੀ ਧੁੰਦ ਸੜਕਾਂ ‘ਤੇ ਡਰਾਈਵਰਾਂ ਲਈ ਇੱਕ ਵੱਡੀ ਚੁਣੌਤੀ ਬਣ ਗਈ ਹੈ। ਵਿਜੀਬਿਲਟੀ ਵਿੱਚ ਕਾਫ਼ੀ ਕਮੀ ਆਉਣ ਕਾਰਨ ਆਵਾਜਾਈ ਹੌਲੀ ਹੋ ਗਈ ਹੈ। ਟਰਾਂਸਪੋਰਟ ਵਿਭਾਗ ਨੇ ਡਰਾਈਵਰਾਂ ਨੂੰ ਫੋਗ ਲਾਈਟਾਂ ਦੀ ਵਰਤੋਂ ਕਰਨ, ਆਪਣੀਆਂ ਗੱਡੀਆਂ ਵਿਚ ਇੰਡੀਕੇਟਰ ਅਤੇ ਟੇਲ ਲਾਈਟ ਨੂੰ ਠੀਕ ਰੱਖਣ ਅਤੇ ਰਫਤਾਰ ਨੂੰ ਕੰਟਰੋਲ ਰੱਖਣ ਦੀਆਂ ਵਿਸ਼ੇਸ਼ ਹਿਦਾਇਤਾਂ ਜਾਰੀ ਕੀਤੀਆਂ ਹਨ। ਸਕੂਲ ਜਾਣ ਵਾਲੇ ਛੋਟੇ ਬੱਚਿਆਂ ਅਤੇ ਸਵੇਰੇ ਕੰਮ ‘ਤੇ ਜਾਣ ਵਾਲੇ ਲੋਕਾਂ ਨੂੰ ਖਾਸਕਰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























