ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਿਆ ਹੈ ਅਤੇ ਅਗਲੇ ਦੋ ਦਿਨਾਂ ਤੱਕ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੌਸਮ ਵਿੱਚ ਬਦਲਾਅ ਦਾ ਕਾਰਨ ਪੂਰਬੀ ਅਫਗਾਨਿਸਤਾਨ ਅਤੇ ਇਸਦੇ ਗੁਆਂਢੀ ਦੇਸ਼ਾਂ ਵਿੱਚ ਸਰਗਰਮ ਪੱਛਮੀ ਗੜਬੜੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ।
ਹਾਲਾਂਕਿ ਅੱਜ ਸਵੇਰੇ ਮੌਸਮ ਸਾਫ ਹੈ ਅਤੇ ਧੁੱਪ ਵੀ ਨਿਕਲ ਚੁੱਕੀ ਹੈ। ਸਵੇਰੇ 7 ਵਜੇ ਤੱਕ ਸ਼ਹਿਰ ਦਾ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਦੁਪਹਿਰ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਬੱਦਲਵਾਈ ਹੋ ਸਕਦੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦਾ ਮੰਨਣਾ ਹੈ ਕਿ ਮੀਂਹ ਕਾਰਨ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਗਿਰਾਵਟ ਆ ਜਾਵੇਗੀ। ਵਿਭਾਗ ਮੁਤਾਬਕ ਅਜਿਹੇ ‘ਚ ਜੇਕਰ ਸ਼ਹਿਰ ‘ਚ ਤੇਜ਼ ਬਾਰਿਸ਼ ਹੁੰਦੀ ਹੈ ਤਾਂ ਠੰਡ ਦਾ ਵਧਣਾ ਸੁਭਾਵਿਕ ਹੈ। ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 17.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: