ਪੰਜਾਬ ਵਿੱਚ ਨੌਤਪਾ ਵਿਚਾਲੇ ਗਰਮੀ ਆਪਣਾ ਅਸਰ ਦਿਖਾ ਰਹੀ ਹੈ ਅਤੇ ਪਾਰਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਤੱਕ ਪੰਜਾਬ ਵਿੱਚ ਕੋਈ ਵੀ ਗਰਮੀ ਦੀ ਲਹਿਰ ਦੀ ਚਿਤਾਵਨੀ ਨਹੀਂ ਹੈ।
ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੇ ਨਾਲ-ਨਾਲ ਮੀਂਹ ਦੀ ਅਲਰਟ ਜਾਰੀ ਕੀਤਾ ਗਿਆ ਹੈ। 30 ਮਈ ਤੱਕ ਸੂਬੇ ਵਿੱਚ ਕਿਤੇ ਵੀ ਗਰਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ਵਿੱਚ ਯਾਨੀ 30 ਤਰੀਕ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਆ ਸਕਦਾ ਹੈ।

ਪੰਜਾਬ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਮੋਹਾਲੀ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇੱਥੇ ਮੌਸਮ ਖਰਾਬ ਰਹਿ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪਾਰਾ ਵਿੱਚ ਵਾਧਾ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿਚ ਹਨੇਰੀ ਤੇ ਬਿਜਲੀ ਡਿੱਗਣ ਦੀ ਆਸਾਰ ਹੈ।
ਇਹ ਵੀ ਪੜ੍ਹੋ : ਸੂਬੇ ‘ਚ ਬੁਲਡੋਜ਼ਰ ਐਕਸ਼ਨ ਜਾਰੀ, ਦੀਨਾਨਗਰ ‘ਚ ਨ/ਸ਼ਾ ਤਸ/ਕਰ ਦੇ ਆਲੀਸ਼ਾਨ ਕੋਠੀ ‘ਤੇ ਚੱਲਿਆ ਪੀਲਾ ਪੰਜਾ
ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























