ਪੰਜਾਬ ਵਿੱਚ 2 ਦਿਨਾਂ ਤੋਂ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਯਾਨੀ 16 ਮਈ ਨੂੰ ਕਈ ਥਾਵਾਂ ‘ਤੇ ਹਨੇਰੀ-ਤੂਫਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਬਠਿੰਡਾ, ਮੁਕਤਸਰ, ਫਰੀਦਕੋਟ, ਮਾਨਸਾ, ਸੰਗਰੂਰ, ਮੋਗਾ, ਪਟਿਆਲਾ ਫਾਜ਼ਿਲਕਾ ਆਦਿ ਵਿਚ ਹਨੇਰੀ, ਬਿਜਲੀ ਡਿੱਗਣ ਤੇ ਹਲਕਾ ਮੀਂਹ ਪੈਣ ਦੇ ਆਸਾਰ ਹਨ, ਜਿਸ ਨਾਲ ਪਾਰੇ ਵਿਚ ਹਲਕੀ ਗਿਰਾਵਟ ਆ ਸਕਦੀ ਹੈ।

17 ਮਈ ਨੂੰ ਮੌਸਮ ਆਮ ਵਾਂਗ ਰਹੇਗਾ। ਇਸ ਤੋਂ ਬਾਅਦ 18 ਤੋਂ 20 ਤਰੀਕ ਤੱਕ ਮੀਂਹ ਅਤੇ ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : DSP ਸਕਿਓਰਟੀ ਹੀ ਕਰਵਾਉਂਦਾ ਸੀ ਜੇਲ੍ਹ ਅੰਦਰ ਨਸ਼ਾ ਤਸਕਰੀ! ਪੁਲਿਸ ਨੇ ਕੀਤੇ ਵੱਡੇ ਖੁਲਾਸੇ
ਜ਼ਿਕਰਯੋਗ ਹੈ ਕਿ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਇੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪੱਛਮੀ ਗੜਬੜੀ ਕਾਰਨ, ਪੰਜਾਬ ਵਿੱਚ ਮੌਸਮ ਅਕਸਰ ਬਦਲ ਰਿਹਾ ਹੈ। ਮਈ ਦੇ ਮਹੀਨੇ ਵਿੱਚ ਜਿਥੇ ਗਰਮੀ ਤੇਜ਼ ਹੁੰਦੀ ਹੈ, ਉੱਥੇ ਹੀ ਇਸ ਵਾਰ ਲਗਾਤਾਰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 41.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੀ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























