ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਕਈ ਫ਼ਿਲਮੀ ਸਿਤਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਅਦਾਕਾਰ ਰਾਜ ਕੁੰਦਰਾ ਵੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਮੇਹਰ’ ਦੀ ਪਹਿਲੇ ਦਿਨ ਦੀ ਬਾਕਸ ਆਫਿਸ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ।

ਰਾਜ ਕੁੰਦਰਾ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਅੱਜ ਕੁਝ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਉੱਥੇ ਦੀ ਸਥਿਤੀ ਦੇਖ ਕੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ। ਰਾਜ ਕੁੰਦਰਾ ਨੇ ਆਪਣੀ ਪੋਸਟ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਫ਼ਿਲਮ ਪ੍ਰਮੋਸ਼ਨ ਨਹੀਂ ਹੈ। ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਲਿਖਿਆ ਕਿ ਸਿਨੇਮਾ ਇੰਤਜ਼ਾਰ ਕਰ ਸਕਦਾ ਹੈ, ਪਰ ਇਨ੍ਹਾਂ ਲੋਕਾਂ ਨੇ ਆਪਣੇ ਘਰ, ਰੋਟੀ ਅਤੇ ਜ਼ਿੰਦਗੀ ਦੀਆਂ ਬੁਨਿਆਦੀ ਚੀਜ਼ਾਂ ਗੁਆ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਮਦਦ ਦੀ ਲੋੜ ਹੈ। ਇਸੇ ਲਈ ਉਨ੍ਹਾਂ ਦੀ ਫ਼ਿਲਮ ਮੇਹਰ ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਰਾਹਤ ਲਈ ਦਾਨ ਕੀਤੀ ਜਾਵੇਗੀ। ਰਾਜ ਕੁੰਦਰਾ ਨੇ ਇਸਨੂੰ ਇੱਕ ਫਿਲਮ ਨਾਲੋਂ ਵੱਧ ਇੱਕ ਮਨੁੱਖੀ ਜ਼ਿੰਮੇਵਾਰੀ ਦੱਸਿਆ ਅਤੇ ਕਿਹਾ ਕਿ ਪਰਮਾਤਮਾ ਪੰਜਾਬ ਅਤੇ ਸਾਰੇ ਪ੍ਰਭਾਵਿਤ ਲੋਕਾਂ ‘ਤੇ ਮਿਹਰ ਕਰੇ। ਉਨ੍ਹਾਂ ਲੋਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਸਾਰੇ ਪੰਜਾਬੀਆਂ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਕਿਹਾ।
ਇਹ ਵੀ ਪੜ੍ਹੋ : ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾ/ਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌ/ਤ, 4 ਜ਼ਖਮੀ
‘ਮੇਹਰ’ ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ਹੈ, ਜਿਸ ਵਿੱਚ ਉਹ ਇੱਕ ਅਦਾਕਾਰ ਵਜੋਂ ਨਜ਼ਰ ਆਉਣਗੇ। ਗੀਤਾ ਬਸਰਾ ਤੋਂ ਇਲਾਵਾ, ਬਨਿੰਦਰ ਬਾਣੀ, ਸਵਿਤਾ ਭੱਟੀ, ਰੁਪਿੰਦਰ ਰੂਪੀ, ਦੀਪ ਮਨਦੀਪ, ਆਸ਼ੀਸ਼ ਦੁੱਗਲ, ਹੌਬੀ ਧਾਲੀਵਾਲ, ਤਰਸੇਮ ਪਾਲ ਅਤੇ ਕੁਲਵੀਰ ਸੋਨੀ ਵੀ ਫਿਲਮ ਵਿੱਚ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ ਪਹਿਲਾਂ 5 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਰ ਹੁਣ ਇਸਦੀ ਤਾਰੀਖ ਬਦਲ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























