ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਅਕਾਲ ਤਖਤ ਸਕੱਤਰੇਤ ਵਿਖੇ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫ਼ੀ ਦੀ ਮੰਗ ਕੀਤੀ ਹੈ। ਹਾਲਾਂਕਿ ਰਾਜਾ ਵੜਿੰਗ ਨੇ ਦੋ ਦਿਨ ਪਹਿਲਾਂ ਮੀਡੀਆ ਅਤੇ ਲੋਕਾਂ ਦੇ ਸਾਹਮਣੇ ਆ ਕੇ ਇਸ ਲਈ ਮੁਆਫ਼ੀ ਮੰਗੀ ਸੀ ਪਰ ਹੁਣ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਮੁਆਫ਼ੀਨਾਮਾ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਦੁਖਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ਮੌ.ਤ
ਮੁਆਫ਼ੀਨਾਮਾ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਉਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਬਹੁਤ ਸਤਿਕਾਰਯੋਗ ਹਨ। ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਹੈ ਅਤੇ ਸਾਰੀ ਉਮਰ ਇਨ੍ਹਾਂ ਦੀ ਪਾਲਣਾ ਕਰਦਾ ਰਹਾਂਗਾ। ਤੁਸੀਂ ਜਿਸ ਸਥਾਨ ‘ਤੇ ਹੋ, ਮੈਂ ਉਸ ਬਾਰੇ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ।
ਮੈਂ ਸਿੱਖ ਪਰੰਪਰਾ ਵਿੱਚ ਰਹਿਣ ਵਾਲਾ ਸਿੱਖ ਹਾਂ ਜੇਕਰ ਮੈਂ ਅਣਜਾਣੇ ਵਿੱਚ ਇਸ ਮਹਾਨ ਸੰਸਥਾ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ, ਤਾਂ ਮੈਨੂੰ ਅਫਸੋਸ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਸਿਰ ਝੁਕਾ ਕੇ ਜਥੇਦਾਰ ਸਾਹਿਬ ਜੀ ਤੋਂ ਮੁਆਫੀ ਮੰਗਦਾ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁੱਲਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।
ਵੀਡੀਓ ਲਈ ਕਲਿੱਕ ਕਰੋ -: