ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ । ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ । ਇਸ ਮੌਕੇ ਕਾਂਗਰਸ ਦੇ ਨਵੇਂ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਹਾਲਤ ਵਿੱਚ ਹੈ, ਉਸ ਵਿੱਚ ਸਾਨੂੰ ਕਾਫੀ ਚੁਣੌਤੀਪੂਰਨ ਜ਼ਿੰਮੇਵਾਰੀ ਮਿਲੀ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਇੱਕ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਂ ਹੁਣ ਨਵੀਂ ਪਾਰੀ ਖੇਡਣ ਜਾ ਰਿਹਾ ਹਾਂ। ਇਸ ਮੌਕੇ ਰਾਜਾ ਵੜਿੰਗ ਨੇ ਕਾਂਗਰਸ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਆਸ ਹੈ ਕਿ ਕਾਂਗਰਸ ਦੇ ਸੀਨੀਅਰ ਲੀਡਰ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਚਲਾਉਣ ਲਈ ਚੰਗੀ ਸੇਧ ਦੇਣਗੇ । ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਬਹੁਤ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਹਮਣੇ ਜੋ ਵੀ ਚੁਣੌਤੀਆਂ ਖੜ੍ਹੀਆਂ ਹੋਣਗੀਆਂ, ਉਨ੍ਹਾਂ ਦਾ ਅਸੀਂ ਡੱਟ ਕੇ ਮੁਕਾਬਲਾ ਕਰਾਂਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤੀ ਵੱਲ ਲੈ ਕੇ ਜਾਵਾਂਗੇ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ
ਦੱਸ ਦੇਈਏ ਕਿ ਰਾਜਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਸੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਵੜਿੰਗ ਦੀ ਤਾਜਪੋਸ਼ੀ ਦੌਰਾਨ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਡਿਪਟੀ ਸੀਐਲਪੀ ਆਗੂ ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਬਲਬੀਰ ਸਿੱਧੂ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਮਨੀਸ਼ ਤਿਵਾੜੀ, ਡਾ. ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੁੱਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹੇ ।
ਵੀਡੀਓ ਲਈ ਕਲਿੱਕ ਕਰੋ -: