ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ । ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੇਂਦਰ ਦੀ ਇਸ ਨਵੀਂ ਸਕੀਮ ਨੂੰ ਲੈ ਕੇ ਸਵਾਲ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਫੌਜ ਦਾ ਕੋਈ ਸਤਿਕਾਰ ਨਹੀਂ, ਕੋਈ ਰੈਂਕ ਨਹੀਂ, ਕੋਈ ਪੈਨਸ਼ਨ ਨਹੀਂ। 4 ਸਾਲਾਂ ਬਾਅਦ ਇਹ ਬੱਚੇ ਕਿਥੇ ਜਾਣਗੇ ਕੀ ਕਰਨਗੇ। ਦੇਸ਼ ਦੇ ਬੇਰੋਜ਼ਗਾਰ ਨੌਜਵਾਨਾਂ ਦੀ ਆਵਾਜ਼ ਸੁਣੋ, ਉਨ੍ਹਾਂ ਨੂੰ ਅਗਨੀਪਥ ਤੇ ਚਲਾ ਕੇ ਉਨ੍ਹਾਂ ਦੇ ਸਬਰ ਨੂੰ ਨਾ ਪਰਖੋ। ਫੌਜ ਨੂੰ ਫੌਜ ਰਹਿਣ ਦਿਓ।’
ਦੱਸ ਦੇਈਏ ਕਿ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ । ਰੱਖਿਆ ਮੰਤਰਾਲੇ ਨੇ ਇਸ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: