ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ ਅਤੇ ਇਸ ਦੇ ਚਲਦੇ ਹੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ 1 ਜੁਲਾਈ ਤੋਂ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸਦੇ ਨਾਲ ਹੀ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ ਤੱਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਵਲੋਂ ਬਿਜਲੀ ਮੁਫ਼ਤ ਦੇਣ ਵਾਲੇ ਫੈਸਲੇ ‘ਤੇ ਕਈ ਕਾਂਗਰਸ ਦੇ ਆਗੂਆਂ ਨੇ ਆਪੋ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਦੱਸ ਦੇਈਏ ਕਿ ‘ਆਪ’ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ‘ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ
ਇਸ ਤੋਂ ਅੱਗੇ ਵੜਿੰਗ ਨੇ ਕਿਹਾ ਕਿ ਹੁਣ ਹੁਣ ਪਾਵਰਕਾਮ ਨੂੰ ਕਿਸੇ ਤਰ੍ਹਾਂ ਜ਼ਿੰਦਾ ਰਹਿਣਾ ਹੈ। ਅਜਿਹਾ ਇਸ ਲਈ ਕਿਉਂਕਿ ਬਿਜਲੀ ਦਾ ਬੋਝ ਪਾਵਰਕਾਮ ‘ਤੇ ਪਵੇਗਾ। ਉੱਥੇ ਹੀ ਕਈ ਸਰਕਾਰੀ ਵਿਭਾਗ ਬਿਜਲੀ ਬਿਲ ਤੇ ਖੁਦ ਸਰਕਾਰ ਵੀ ਸਬਸਿਡੀ ਦੇ ਕਰੋੜਾਂ ਰੁਪਏ ਅਦਾ ਨਹੀਂ ਕਰ ਰਹੀ।
ਉੱਥੇ ਹੀ ਦੂਜੇ ਪਾਸੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕੁਝ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਹੈ?
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”