ਪੰਜਾਬ ਦੀ ਮਾਨ ਸਰਕਾਰ ‘ਤੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ CM ਭਗਵੰਤ ਮਾਨ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜੋ ਬਹੁਤ ਹੀ ਗੰਭੀਰ ਹਨ । ਇਸ ਲਈ ਦਿੱਲੀ ਜਾਣ ਦੀ ਬਜਾਏ ਸੂਬੇ ਵਿੱਚ ਰਹਿ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰੋ।
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ, “ਭਗਵੰਤ ਮਾਨ ਜੀ ਸੂਬੇ ਜੁਮਲਿਆਂ ਨਾਲ ਨਹੀ ਸਗੋਂ ਨੀਤੀ ਤੇ ਨੀਅਤ ਨਾਲ ਚਲਦੇ ਹਨ। 15 ਸਾਲਾਂ ਵਿੱਚ ਕਣਕ ਦੀ ਸਭ ਤੋਂ ਘੱਟ ਖਰੀਦ ਤੇ 25 ਦਿਨਾਂ ਅੰਦਰ 14 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ । ਮੁੱਖ ਮੰਤਰੀ ਜੀ ਕੀ ਇਹ ‘ਆਪ’ ਨੂੰ ਵੋਟ ਦੇਣ ਦੀ ਅੰਨਦਾਤਾ ਨੂੰ ਸਜ਼ਾ ਦੇ ਰਹੇ ਹੋ? ਦਿੱਲੀ ਵੱਲ ਭੱਜਣਾ ਘਟਾਓ ਤੇ ਕੁਝ ਸਮਾਂ ਪੰਜਾਬ ਵਿੱਚ ਬਿਤਾਓ । ਸਮੱਸਿਆਵਾਂ ਗੰਭੀਰ ਹਨ !
ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਹੋਰ ਟਵੀਟ ਕਰ ਕੇ ਰਾਜਾ ਵੜਿੰਗ ਵਲੋਂ ਸੂਬੇ ਵਿੱਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦਾ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਸੀ ਕਿ ‘ਆਪ’ ਸਰਕਾਰ ਦੇ 1 ਮਹੀਨੇ ਵਿੱਚ ਹੀ 14 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਮਾਨ ਸਰਕਾਰ ਵੱਲੋਂ 2000 ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਦਿੱਤੇ ਗਏ ।
ਵੀਡੀਓ ਲਈ ਕਲਿੱਕ ਕਰੋ -: