ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪੁਲਿਸ ਅਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਰਾਜਨਾਥ ਸਿੰਘ ਦਾ ਪੰਜਾਬ ਚੋਣਾਂ ਲਈ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਜਾ ਕੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਰੈਲੀ ਦੀ ਜ਼ਿੰਮੇਵਾਰੀ ਭਾਜਪਾ ਦੇ ਰਵਾਇਤੀ ਆਗੂਆਂ ਵੱਲੋਂ ਨਿਭਾਈ ਜਾ ਰਹੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਗੇ। ਉਹ ਸ਼ਾਮ 6 ਵਜੇ ਮੁਹਾਲੀ ਦੇ ਸੈਕਟਰ 105 ਸਥਿਤ ਕਲੱਬ ਹਾਊਸ ਵਿੱਚ ਜਨਤਕ ਮੀਟਿੰਗ ਕਰਨਗੇ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕ.ਤ.ਲ ਮਾਮਲੇ ‘ਚ ਕੀਤਾ ਬਰੀ
ਪਾਰਟੀ ਦੀ ਸੀਨੀਅਰ ਆਗੂ ਰੰਜਨਾ ਮਿਸ਼ਰਾ ਦਾ ਕਹਿਣਾ ਹੈ ਕਿ ਪਾਰਟੀ ਇਲਾਕੇ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਚੋਣ ਨਤੀਜੇ ਕਾਫੀ ਚੰਗੇ ਆਉਣਗੇ। ਇਸੇ ਬਹਾਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਮੁਹਾਲੀ ਹਲਕੇ ਦੇ ਉੱਤਰਾਖੰਡ ਦੇ ਸੀਐਮ ਪੁਸ਼ਕਰ ਧਾਮੀ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: