ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪੰਜਾਬ ਪੁਲਿਸ ਪਟਿਆਲਾ ਦੇ ਡੈਂਟਲ ਕਾਲਜ ਹਸਪਤਾਲ ਲੈ ਕੇ ਪਹੁੰਚੀ, ਜਿਥੇ ਉਨ੍ਹਾਂ ਦਾ ਮੈਡੀਕਲ ਚੈਕਅਪ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਆਪਣੀ ਸਜਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ।
ਭਾਈ ਰਾਜੋਆਣਾ ਨੇ ਕਿਹਾ ਕਿ 19 ਸਾਲ ਹੋ ਗਏ ਮੈਨੂੰ ਫਾਂਸੀ ਦੀ ਚੱਕੀ ‘ਚ ਪਿਸਦੇ ਹੋਏ, ਮੇਰੀ ਸਜ਼ਾ ‘ਤੇ ਫੈਸਲਾ ਕੀਤਾ ਜਾਵੇ, ਬਹੁਤ ਇੰਤਜ਼ਾਰ ਹੋ ਗਿਆ। ਉਨ੍ਹਾਂ ਕਿਹਾ ਕਿ 14 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਮੇਰੀ ਅਪੀਲ ਪੈਂਡਿੰਗ ਪਈ ਹੈ। 5 ਸਾਲਾਂ ਤੋਂ ਸੁਪਰੀਮ ਕੋਰਟ ਵੀ ਫੈਸਲਾ ਲੈਣ ਲਈ ਵਾਰ-ਵਾਰ ਆਦੇਸ਼ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਕੌਮ ਦੇ ਸਨਮਾਨ ਨੂੰ ਮੁੱਖ ਰੱਖ ਕੇ ਅਗਲਾ ਫ਼ੈਸਲਾ ਲਿਆ ਜਾਵੇ।
ਦੱਸ ਦੇਈਏ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਜਾਰੀ ਸੰਦੇਸ਼ ਦੌਰਾਨ ਵੀ ਬੰਦੀ ਸਿੰਘਾਂ ਦਾ ਜਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਰਕੇ ਉਨ੍ਹਾਂ ਨੂੰ ਵੀ ਕਰਨਾ ਰਿਹਾਅ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਫੌਜੀਆਂ ਦੇ ਦਾੜ੍ਹੀ ਰੱਖਣ ‘ਤੇ ਪਾਬੰਦੀ ਦਾ ਵਿਰੋਧ, ਟਰੰਪ ਪਾਰਟੀ ਦੇ ਹੀ ਸਾਂਸਦ ਨੇ ਖੋਲ੍ਹਿਆ ਮੋਰਚਾ!
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਕੇਂਦਰ ਨੂੰ ਸਵਾਲ ਕੀਤਾ ਸੀ ਕਿ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਮੌਤ ਦੀ ਸਜ਼ਾ ਸੁਣਾਏ ਜਾਣ ਮਗਰੋਂ ਵੀ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ, ਜਦਕਿ ਕੇਂਦਰ ਨੇ ਕਿਹਾ ਸੀ ਕਿ ਇਹ ‘ਗੰਭੀਰ ਅਪਰਾਧ’ ਹੈ। ਰਾਜੋਆਣਾ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ, ਜਦਕਿ ਉਸ ਨੂੰ ਮੌਤ ਦੀ ਸਜ਼ਾ ਸੁਣਾਇਆਂ ਨੂੰ 15 ਸਾਲ ਬੀਤੇ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
























