ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ । ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਦੇ ਇੱਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ, ਅੰਕੁਸ਼ ਗੋਇਲ ਅਤੇ ਇਕਾਂਤ ਕਾਲੜਾ ਵਾਸੀ ਮਨੀਮਾਜਰਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਹੁਨਰ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼
ਦੱਸਿਆ ਜਾ ਰਿਹਾ ਹੈ ਕਿ ਚਾਰੋਂ ਨੌਜਵਾਨ ਰਾਜਪੁਰਾ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ. ਐਤਵਾਰ ਜਦੋਂ ਉਹ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਤਾਂ ਪਿੰਡ ਆਲਮਪੁਰ ਦੇ ਮੋੜ ’ਤੇ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ । ਇਹ ਟੱਕਰ ਇੰਨੀ ਭਿਆਨਕ ਸੀ ਕਿ 3 ਨੌਜਵਾਨਾਂ ਸਣੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ 3 ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।