ਰਾਜਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਗਿਆ। ਇਸ ਦੌਰਾਨ ਉਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਸੰਗਤ ਨੇ ਉਸਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਸਿਟੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੌਜਵਾਨ ਰਾਜਪੁਰਾ ਦਾ ਹੀ ਰਹਿਣ ਵਾਲਾ ਹੈ। ਉਸਦਾ ਨਾਮ ਸਾਹਿਲ ਹੈ ਤੇ ਉਹ ਚੰਡੀਗੜ੍ਹ ਵਿੱਚ ਨੌਕਰੀ ਕਰਦਾ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਗੁਰਦੁਆਰਾ ਸਾਹਿਬ ਵਿੱਚ ਕਰੀਬ 15 ਤੋਂ 16 ਸੀਸੀਟੀਵੀ ਕੈਮਰੇ ਲੱਗੇ ਹਨ, ਜਿਨ੍ਹਾਂ ਦੀ ਫੁਟੇਜ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: