ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਗਾਤਾਰ ਅੱਠਵੇਂ ਦਿਨ ਵੈਂਟੀਲੇਟਰ ‘ਤੇ ਹੈ। ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ ਡਾਕਟਰਾਂ ਨੇ ਕਿਹਾ ਕਿ ਜਵੰਦਾ ਦਾ ਦਿਲ ਧੜਕਦਾ ਰਹੇ, ਇਸ ਲਈ ਉਸ ਨੂੰ ਲਗਾਤਾਰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਜਾ ਰਿਹਾ ਹੈ।

Fortis ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਅੱਜ ਜਾਰੀ ਨਹੀਂ ਹੋਇਆ। ਜਾਣਕਾਰੀ ਮੁਤਾਬਕ ਰਾਜਵੀਰ ਕ੍ਰਿਟੀਕਲ ਕੇਅਰ ਤੇ ਨਿਊਰੋਸਾਇੰਸ ਟੀਮ ਦੀ ਨਿਗਰਾਨੀ ਹੇਠ ਹੈ। ਗਾਇਕ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜੁਕ ਬਣੀ ਹੋਈ ਹੈ। ਉਥੇ ਹੀ ਰਾਜਵੀਰ ਦੀ ਸਿਹਤਯਾਬੀ ਲਈ ਅਰਦਾਸਾਂ ਦਾ ਦੌਰ ਜਾਰੀ ਹੈ।
ਰਾਜਵੀਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸਦੇ ਬਾਕੀ ਅੰਗਾਂ ਦੇ ਆਮ ਕੰਮਕਾਜ ਵਿੱਚ ਰੁਕਾਵਟ ਆਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਿਵੇਂ ਉਹ ਚਾਹੁੰਦੇ ਹਨ ਉਸ ਦੀ ਹਾਲਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ।
ਇਹ ਵੀ ਪੜ੍ਹੋ : ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ ਗੜਗੱਜ, ਜੇਲ੍ਹ ਅਧਿਕਾਰੀਆਂ ਨੂੰ ਭੇਜਿਆ ਪੱਤਰ
ਸਾਬਕਾ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਇੱਕ ਭਾਵੁਕ ਅਪੀਲ ਕਰਦਿਆਂ ਕਿਹਾ, “ਸਾਨੂੰ ਵਾਹਿਗੁਰੂ, ਪ੍ਰਮਾਤਮਾ ਅਤੇ ਅੱਲ੍ਹਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਭਾਵੇਂ ਉਹ ਸਾਡੇ ਸਾਹ ਘੱਟ ਕਰ ਦੇਣ, ਪਰ ਉਹ ਸਾਹ ਰਾਜਵੀਰ ਜਵੰਦਾ ਨੂੰ ਦੇ ਦੇਣ। ਲੱਖਾਂ ਲੋਕਾਂ ਦੀਆਂ ਦੁਆਵਾਂ ਉਸ ਦੀ ਉਮਰ ਵਧਾ ਸਕਦੀਆਂ ਹਨ ਅਤੇ ਉਹ ਦੁਬਾਰਾ ਸਾਡੇ ਕੋਲ ਵਾਪਸ ਆ ਸਕਦਾ ਹੈ।”
ਵੀਡੀਓ ਲਈ ਕਲਿੱਕ ਕਰੋ -:
























