ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ। ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ। ਇਹ ਵਾਰੰਟ 2 ਮਾਮਲਿਆਂ ਵਿੱਚ ਦਿੱਤਾ ਗਿਆ ਹੈ। ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਬਾਬੇ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਾਬਾ ਤੋਂ ਪੁੱਛਗਿੱਛ ਕੀਤੀ।
ਸਾਲ 2015 ‘ਚ ਦਰਜ ਦੋ ਮਾਮਲਿਆਂ ‘ਚ ਰਾਮ ਰਹੀਮ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 117 ਦਾ ਹੈ। ਜਿਸ ਵਿੱਚ ਵਿਵਾਦਤ ਪੋਸਟਰ ਲਗਾਉਣ ਦਾ ਇਲਜ਼ਾਮ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 128 ਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”