ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਰਾਜਨੀਤੀ ਵਿੱਚ ਫਿਲਹਾਲ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਕੈਪਟਨ ਨੂੰ ਗਵਰਨਰ ਨਿਯੁਕਤ ਕੀਤੇ ਜਾਣ ਦੀ ਚਰਚਾ ਸੀ, ਪਰ ਰਾਸ਼ਟਰੀ ਮੁਰਮੂ ਵੱਲੋਂ ਐਤਵਾਰ ਨੂੰ ਜਾਰੀ ਆਦੇਸ਼ਾਂ ਨਾਲ ਇਨ੍ਹਾਂ ਚਰਚਾਵਾਂ ‘ਤੇ ਵਿਰਾਮ ਲੱਗ ਗਿਆ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਯਾਰੀ ਤੇ ਲੱਦਾਖ ਦੇ LG ਰਾਧਾ ਕ੍ਰਿਸ਼ਨਨ ਮਾਥੂਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਨੇ ਮਹਾਰਾਸ਼ਟਰ ਦੇ ਵਰਨਰ ਦੀ ਜ਼ਿੰਮੇਵਾਰੀ ਝਾਰਖੰਡ ਦੇ ਗਵਰਨਰ ਰਹੇ ਰਮੇਸ਼ ਬੈਸ ਨੂੰ ਸੌਂਪੀ ਹੈ। ਜਦਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਗਵਰਨਰ ਲਗਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹਿਆ ਸੀ। ਉੱਥੇ ਹੀ ਲੱਦਾਖ ਦੇ LG ਦੀ ਜ਼ਿੰਮੇਵਾਰੀ ਅਰੁਣਾਚਲ ਪ੍ਰਦੇਸ਼ ਦੇ ਗਵਰਨਰ ਰਹੇ ਬ੍ਰਿਗੇਡੀਅਰ ਡਾ. ਬੀਡੀ ਮਿਸ਼ਰਾ ਨੂੰ ਸੌਂਪੀ ਗਈ ਹੈ।
ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋ ਐਤਵਾਰ ਨੂੰ ਕੁੱਲ 13 ਗਵਰਨਰ ਤੇ LG ਦੀ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਅਰੁਣਾਚਲ ਪ੍ਰਦੇਸ਼, ਸਿੱਕਮ, ਝਾਰਖੰਡ, ਹਿਮਾਚਲ ਪ੍ਰਦੇਸ਼ ਆਸਾਮ, ਆਧਰਾ ਪ੍ਰਦੇਸ਼, ਛੱਤੀਸਗੜ੍ਹ, ਮਣੀਪੁਰ, ਨਾਗਾਲੈਂਡ, ਮੇਘਾਲਿਆ, ਬਿਹਾਰ, ਮਹਾਰਾਸ਼ਟਰ ਤੇ ਲੱਦਾਖ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: