ranjit bawa support ram singh rana: ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ।ਕਿਸਾਨ ਆਪਣੀਆਂ ਮੰਗਾਂ ਅਤੇ ਹੱਕਾਂ ਨੂੰ ਲੈ ਕੇ ਲਗਾਤਾਰ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ।ਜ਼ਿਕਰਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸਖਸ਼ ਦੇ ਕੰਮ ‘ਚ ਸਰਕਾਰ ਵਲੋਂ ਰੁਕਾਵਟਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ।ਇਸ ਦੀ ਜਾਣਕਾਰੀ ਅੱਜ ਰਣਜੀਤ ਬਾਵਾ ਨੇ ਇੱਕ ਪੋਸਟ ਸਾਂਝੀ ਕਰ ਦਿੱਤੀ।
ਦੱਸਣਯੋਗ ਹੈ ਕਿ ਰਾਮ ਸਿੰਘ ਰਾਣਾ ਨਾਂ ਇੱਕ ਵਿਅਕਤੀ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਈ ਤਰ੍ਹਾਂ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਜਿਵੇਂ ਕਿ ਪਾਣੀ, ਦੁੱਧ ਅਤੇ ਲੰਗਰ ਦੀ ਸੇਵਾ ਕਰ ਰਿਹਾ ਹੈ।ਰਾਮ ਸਿੰਘ ਰਾਣਾ ਦਾ ਸਰਹੱਦ ‘ਤੇ ਗੋਲਡਨ ਹੱਟ ਦਾ ਨਾਂ ਹੋਟਲ ਹੈ।ਉਹ ਤਿੰਨੇ ਬਾਰਡਰਾਂ ‘ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ।
ਉੱਥੇ ਰਾਮ ਸਿੰਘ ਰਾਣਾ ਦਾ ਕੁਰੂਕਸ਼ੇਤਰ ‘ਚ ਦੂਜਾ ਹੋਟਲ ਵੀ ਮੌਜੂਦ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ।ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹੇ ਜਾਣ ਦੀ ਅਪੀਲ ਕੀਤੀ ਹੈ।ਉਨਾਂ੍ਹ ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਮ ਸਿੰਘ ਦਾ ਸਾਥ ਦੇਣ ਤਾਂ ਜੋ ਹੋਟਲ ਦਾ ਰਾਹ ਜਲਦੀ ਖੋਲਿ੍ਹਆ ਜਾ ਸਕੇ।
ਇਹ ਵੀ ਪੜੋ:ਪੱਕਾ ਨਾ ਹੋਣ ਕਾਰਨ ਪਿਓ ਕਰ ਗਿਆ ਖੁਦਖੁਸ਼ੀ, ਹੁਣ ਧੀਆਂ ਵੀ ਫਸੀਆਂ ਗਰੀਬੀ ਦੇ ਚੱਕਰ ‘ਚ, ਨੌਕਰੀ ਲਈ ਲਾ ਰਹੀਆਂ ਧਰਨੇ