ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵੋਟ ਪਾਉਣ ਲਈ ਪਹੁੰਚੇ। ਪੋਲਿੰਗ ਬੂਥ ਤੇ ਉਨ੍ਹਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਵੋਟ ਪਾਈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਮੌਕੇ ਉਹਨਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਲੋਕਾਂ ਨੇ ਦੋ ਦੋ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇਖ ਲਈ ਅਤੇ ਉਸ ਤੋਂ ਪਹਿਲਾਂ ਪੰਜ ਸਾਲ ਕਾਂਗਰਸ ਦੀ ਸਰਕਾਰ ਦੇਖੀ ਅਤੇ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਜਰੂਰ ਮੌਕਾ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਤੇ AAP ਉਮੀਦਵਾਰ ਅਮਨਸ਼ੇਰ ਕਲਸੀ ਨੇ ਪਾਈ ਵੋਟ
ਵੀਡੀਓ ਲਈ ਕਲਿੱਕ ਕਰੋ -: