ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਅੱਜ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਅਦਾਲਤ ਨੇ ਪਿਛਲੀ ਸੁਣਵਾਈ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਰੰਕਜ 18 ਸਤੰਬਰ ਤੋਂ ਪੁਲੀਸ ਹਿਰਾਸਤ ਵਿੱਚ ਹੈ। ਦੂਜੇ ਪਾਸੇ 24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਤੋਂ ਫੜੇ ਗਏ ਫੌਜੀ ਸੰਜੀਵ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ ਰਿਮਾਂਡ 3 ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਵਿਆਹੁਤਾ ਫੌਜੀ ਮੁਲਜ਼ਮ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਬੰਧਾਂ ਵਿੱਚ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਵਿਦਿਆਰਥਣ ਨੇ ਕਿਹਾ ਕਿ ਉਸ ਨੂੰ ਬਲੈਕਮੇਲ ਕੀਤਾ ਜਾਂਦਾ ਸੀ ਅਤੇ ਲੜਕੀਆਂ ਦੀਆਂ ਵੀਡੀਓਜ਼ ਭੇਜਣ ਲਈ ਕਿਹਾ ਜਾਂਦਾ ਸੀ। ਹਾਲਾਂਕਿ ਹੁਣ ਤੱਕ ਮੁੱਢਲੀ ਜਾਂਚ ਵਿੱਚ ਕਿਸੇ ਵੀ ਮੁਲਜ਼ਮ ਦੇ ਫ਼ੋਨ ਤੋਂ ਯੂਨੀਵਰਸਿਟੀ ਦੀ ਕਿਸੇ ਹੋਰ ਵਿਦਿਆਰਥਣ ਦੀ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ। ਮੁਲਜ਼ਮਾਂ ਦੇ ਫ਼ੋਨਾਂ ਸਮੇਤ ਜੰਮੂ ਵਿੱਚ ਫ਼ੌਜੀ ਦੇ ਘਰੋਂ ਬਰਾਮਦ ਹੋਈ ਹਾਰਡ ਡਿਸਕ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਆਪਣੀ ਜ਼ਮਾਨਤ ਅਰਜ਼ੀ ਵਿਚ ਰੰਕਜ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਬੇਕਸੂਰ ਦੱਸਿਆ ਹੈ ਅਤੇ ਇਸ ਨੂੰ ਗਲਤ ਪਛਾਣ ਦਾ ਮਾਮਲਾ ਦੱਸਿਆ ਹੈ। ਰੰਕਜ ਨੇ ਦਾਅਵਾ ਕੀਤਾ ਹੈ ਕਿ ਉਹ ਰੋਹੜੂ (ਸ਼ਿਮਲਾ) ਦੀ ਦੋਸ਼ੀ ਵਿਦਿਆਰਥਣ ਅਤੇ ਫੌਜੀ ਸੰਜੀਵ ਸਿੰਘ ਸੰਨੀ ਮਹਿਤਾ ਨੂੰ ਕਦੇ ਨਹੀਂ ਮਿਲਿਆ ਅਤੇ ਨਾ ਹੀ ਸੰਪਰਕ ਕੀਤਾ। ਦੱਸ ਦੇਈਏ ਕਿ ਇਸ ਮਾਮਲੇ ਦੀ ਸ਼ੁਰੂਆਤ ਵਿੱਚ ਖਰੜ ਪੁਲਿਸ ਸਟੇਸ਼ਨ ਨੇ IPC ਦੀ ਧਾਰਾ 354ਸੀ ਅਤੇ IT ਐਕਟ ਦੀ ਧਾਰਾ 66ਈ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਹ ਦੋਵੇਂ ਜ਼ਮਾਨਤੀ ਧਾਰਾਵਾਂ ਸਨ। ਇਸ ਦੇ ਨਾਲ ਹੀ ਬਾਅਦ ਵਿੱਚ IT ਐਕਟ ਦੀ ਧਾਰਾ 67ਏ ਵੀ ਜੋੜ ਦਿੱਤੀ ਗਈ। ਇਹ ਗੈਰ-ਜ਼ਮਾਨਤੀ ਹੈ ਅਤੇ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਇਹ ਕੇਸ ਸੀਯੂ ਦੀ DSW ਰਿਤੂ ਰਣੌਤ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਸੀ।