ਲੁਧਿਆਣਾ ਵਿਚ ਹਾਰ ਦੇ ਬਾਅਦ ਭਾਜਪਾ ਦੇ ਰਵਨੀਤ ਬਿੱਟੂ ਨੇ ਲਾਈਵ ਹੋ ਕੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਹੀ ਬੋਲ ਰਹੇ ਸਨ ਕਿ ਕੇਂਦਰ ਵਿਚ ਤੀਜੀ ਵਾਰ ਨਰਿੰਦਰ ਮੋਦੀ ਹੀ ਪੀਐੱਮ ਬਣਨ ਜਾ ਰਹੇ ਹਨ ਪਰ ਲੁਧਿਆਣਾ ਦੇ ਲੋਕਾਂ ਨੇ ਜੋ ਫੈਸਲਾ ਕੀਤਾ ਹੈ, ਉਹ ਉਨ੍ਹਾਂ ਨੂੰ ਸਵੀਕਾਰ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਇੰਡਸਟਰੀ ਹੱਬ ਹੈ ਤੇ ਇਥੋਂ ਦੀ ਇੰਡਸਟਰੀ ਦੀ ਬੇਹਤਰੀ ਲਈ ਭਾਜਪਾ ਹੀ ਕਾਰਗਰ ਕਦਮ ਚੁੱਕ ਸਕਦੀ ਹੈ। ਬਿੱਟੂ ਨੇ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦੇ ਨਿਯਮ ਹਨ। ਲੁਧਿਆਣਾ ਦੇ ਲੋਕਾਂ ਨੇ ਕਾਫੀ ਸਾਥ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ 301282 ਵੋਟਾਂ ਦਿੱਤੀਆਂ ਤੇ ਇਹ ਭਰੋਸਾ ਦਿੰਦੇ ਹਾਂ ਕਿ ਪਹਿਲਾਂ ਦੀ ਤਰ੍ਹਾਂ ਹੁਣ ਵੀ ਲੋਕਾਂ ਦੀ ਸੇਵਾ ਵਿਚ ਲ4ਗੇ ਰਹਿਣਗੇ। ਬਿੱਟੂ ਨੇ ਕਿਹਾ ਕਿ ਲੋਕਾਂ ਦੇ ਇਸ ਫੈਸਲੇ ਨੂੰ ਉਹ ਸਿਰ ਝੁਕਾ ਕੇ ਕਬੂਲ ਕਰਦੇ ਹਨ ਤੇ ਇਸ ਵਾਰ ਨਹੀਂ ਤਾਂ ਅਗਲੇ 2-3 ਮਹੀਨਿਆਂ ਵਿਚ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਸਾਰਿਆ ਨੂੰ ਮੂੰਹ ਤੋੜ ਜਵਾਬ ਦੇਵਾਂਗੇ ਤੇ ਲੁਧਿਆਣਾ ਵਿਚ ਮੇਅਰ ਭਾਜਪਾ ਦਾ ਹੀ ਬਣਾਵਾਂਗੇ।
ਇਹ ਵੀ ਪੜ੍ਹੋ : ਅਮਰੀਕਾ ‘ਚ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵੀਜ਼ਾ ਫ੍ਰੀ ਐਂਟਰੀ ਦਾ ਐਲਾਨ, ਜਾਣੋ ਲਿਸਟ ‘ਚ ਕਿਹੜੇ ਦੇਸ਼ ਹਨ ਸ਼ਾਮਲ
ਰਵਨੀਤ ਬਿੱਟੂ ਨੇ ਹਾਰ ਦਾ ਜਿੰਮਾ ਕਾਂਗਰਸ ਤੇ ‘ਆਪ’ ‘ਤੇ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਕਾਫੀ ਨੁਕਸਾਨ ਹੋਇਆ, ਜਿਥੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਜਾਂਦਾ ਸੀ। ਜਿਸ ਪਿੰਡ ਵਿਚ ਜਾਂਦੇ ਸੀ, ਕਿਸਾਨਾਂ ਵੱਲੋਂ ਕਾਲੇ ਝੰਡੇ ਦਿਖਾਏ ਜਾਂਦੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਬਿੱਟੂ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਬੇਹਤਰੀਨ ਪ੍ਰਦਰਸ਼ਨ ਕਰਕੇ ਵੋਟ ਬੈਂਕ ਕਾਫੀ ਮਜ਼ਬੂਤ ਕੀਤਾ ਹੈ। ਦਾਅਵਾ ਕੀਤਾ ਕਿ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਬਿੱਟੂ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨਾਲ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕਰਾਂਗੇ ।
ਵੀਡੀਓ ਲਈ ਕਲਿੱਕ ਕਰੋ -: