ਪੰਜਾਬ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵੀਟ ਕਰਨ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਰਵਨੀਤ ਬਿੱਟੂ ਵੱਲੋਂ ਸਿੱਧੂ ਦੇ ਟਵੀਟ ‘ਤੇ ਰੀਟਵੀਟ ਕਰ ਕੇ ਉਨ੍ਹਾਂ ਨੂੰ ਨਸੀਹਤ ਦਿੱਤੀ ਗਈ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਨਵਜੋਤ ਸਿੱਧੂ ਤੁਸੀ ਕਾਂਗਰਸ ਦੇ ਪ੍ਰਧਾਨ ਹੋ ਤੁਹਾਨੂੰ ਮੁੱਖ ਮੰਤਰੀ ਨਾਲ ਬੈਠ ਕੇ ਮੁੱਦਿਆਂ ’ਤੇ ਕਾਰਵਾਈ ਕਰਨੀ ਚਾਹੀਦੀ ਹੈ ।
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਲਿਖਿਆ, “ਪਿਆਰੇ ਨਵਜੋਤ ਸਿੱਧੂ ਤੁਸੀਂ ਕਾਂਗਰਸ ਦੇ ਪ੍ਰਧਾਨ ਹੋ ਤੇ ਬਦਲਾਅ ਲਿਆਉਣ ਦੀ ਸਥਿਤੀ ਵਿੱਚ ਹੋ । ਇਸ ਲਈ ਟਵੀਟ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਚੰਨੀ ਨਾਲ ਬੈਠੋ ਅਤੇ ਆਪਣੇ ਅਹੁਦੇ ਦੀ ਬਿਹਤਰ ਵਰਤੋਂ ਕਰਨ ਲਈ ਇਨ੍ਹਾਂ ਮੁੱਦਿਆਂ ‘ਤੇ ਕਾਰਵਾਈ ਕਰੋ।” ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਟਵੀਟ-ਟਵੀਟ ਖੇਡਣਾ ਬੰਦ ਕਰਨ ਤੇ ਮੁੱਦਿਆਂ ਨੂੰ ਹੱਲ ਕਰਨ ਵੱਲ ਧਿਆਨ ਦੇਣ।
ਦੱਸ ਦਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਲਗਾਤਾਰ ਟਵੀਟ ਕਰਕੇ ਕਿਹਾ ਸੀ ਕਿ 2017 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4 ਹਫ਼ਤਿਆਂ ਵਿੱਚ ਨਸ਼ਿਆਂ ਦਾ ਲੱਕ ਤੋੜ ਦਿਆਂਗੇ, ਪਰ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੀਆਂ 2017 ਤੋਂ 2020 ਦੀਆਂ ਰਿਪੋਰਟਾਂ ਅਨੁਸਾਰ ਪਿਛਲੇ ਸਮੇਂ ਤੋਂ ਪੰਜਾਬ NDPS ਨਾਲ ਜੁੜੇ ਅਪਰਾਧਾਂ ਦੀ ਦਰ ਵਿੱਚ ਲਗਾਤਾਰ 4 ਸਾਲਾਂ ਤੋਂ ਪਹਿਲੇ ਸਥਾਨ ’ਤੇ ਬਰਕਰਾਰ ਹੈ।
ਇਹ ਵੀ ਪੜ੍ਹੋ: ਖਹਿਰਾ ਦੀ ਸਲਾਖਾਂ ਪਿੱਛੇ ਦੀ ਤਸਵੀਰ ਆਈ ਸਾਹਮਣੇ, ਬਾਬੇ ਨਾਨਕ ਨੂੰ ਕੀਤੀ ਸੱਚ ਦੇ ਜਿੱਤ ਦੀ ਅਰਦਾਸ
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ‘ਤੇ ਇਸ ਤਰ੍ਹਾਂ ਨਿਸ਼ਾਨਾ ਸਾਧਿਆ ਹੋਵੇ, ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਨਵਜੋਤ ਸਿੱਧੂ ਨੂੰ ਲੈ ਕੇ ਟਵੀਟ ਕਰ ਚੁੱਕੇ ਹਨ ।
ਵੀਡੀਓ ਲਈ ਕਲਿੱਕ ਕਰੋ -: