ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਇਹ ਬਿਆਨ MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਜਿੱਤ ਕੇ ਸਾਂਸਦ ਬਣੇ ਹਨ ਪਰ ਹੁਣ ਇਨ੍ਹਾਂ ਸਾਰਿਆਂ ਵਿਚਾਲੇ ਇਸ ਗੱਲ ਦੀ ਚਰਚਾ ਹੈ ਕਿ ਕੀ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਣਗੇ?
ਇਹ ਵੀ ਪੜ੍ਹੋ : ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨਾਲ ਮੁਲਾਕਾਤ ਕਰਾਂਗਾ ਤੇ ਅਗਲੇ ਕਦਮ ਦੀ ਚਰਚਾ ਕਰਾਂਗੇ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਕੋਈ ਵੀ ਮੁੱਦਾ ਜੇਕਰ ਕੇਂਦਰ ਕੋਲ ਚੁੱਕਣ ਦੀ ਲੋੜ ਪਈ ਤਾਂ ਚੁੱਕਾਂਗਾ। ਕਿਸੇ ਵੀ ਮਸਲੇ ਵਿਚ ਰੋੜਾ ਨਹੀਂ ਬਣਾਂਗਾ ਤੇ ਪੰਜਾਬ ਦੇ ਲੋਕ ਜੋ ਚਾਹੁੰਦੇ ਹੋਣਗੇ ਉਹ ਕਰਾਂਗੇ। ਉਨ੍ਹਾਂ ਨੇ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਇਹ ਬਿਆਨ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: