ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 400 ਹੋਰ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਸਿਪਾਹੀਆਂ ਨੂੰ ਰੋਡ ਸੇਫਟੀ ਫੋਰਸ (SSF), ਸਟੇਟ ਡਿਜ਼ਾਸਟਰ ਰਿਲੀਫ ਫੋਰਸ (SDRF) ਅਤੇ ਹੋਰ ਬਲਾਂ ‘ਚ ਤਾਇਨਾਤ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਨਿਵਾਸ ‘ਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਮੀਟਿੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਹਾਜ਼ਰ ਸਨ। ਇਹ ਜਵਾਨ ਸੀਮਾ ਸੁਰੱਖਿਆ ਬਲ ਦੇ ਨਾਲ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਡਿਊਟੀ ਨਿਭਾਉਣਗੇ। ਇਸ ਨਾਲ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਹੋਰ ਬਲ ਮਿਲੇਗਾ।
ਇਸ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੀਟਿੰਗ ‘ਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਚੰਡੀਗੜ੍ਹ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਹੋਈ। ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਜਵਾਨ ਸੀਮਾ ਸੁਰੱਖਿਆ ਬਲ ਦੇ ਨਾਲ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਡਿਊਟੀ ਨਿਭਾਉਣਗੇ। ਇਸ ਨਾਲ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਹੋਰ ਬਲ ਮਿਲੇਗਾ। ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਜਲਦ ਹੀ ਪੰਜਾਬ ਸਰਕਾਰ ਆਪਣੀ ਐਂਟੀ ਡਰੋਨ ਤਕਨੀਕ ਖਰੀਦੇਗੀ। ਤਾਂ ਜੋ ਸਰਹੱਦ ਪਾਰੋਂ ਆਉਣ ਵਾਲੇ ਨਸ਼ੇ ਅਤੇ ਹੋਰ ਚੀਜ਼ਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪਾਕਿ ਰੇਂਜਰ ਨੇ ਗ੍ਰਿਫ਼ਤਾਰ ਕੀਤਾ ਭਾਰਤੀ BSF ਦਾ ਜਵਾਨ, ਅੱਖਾਂ ‘ਤੇ ਪੱਟੀ ਬੰਨ੍ਹ ਤਸਵੀਰ ਕੀਤੀ ਜਾਰੀ
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਹੁਣ ਸਮੱਗਲਰ, ਅੱਤਵਾਦੀ ਅਤੇ ਗੈਂਗਸਟਰਾਂ ਦਾ ਪਤਾ ਲੱਗ ਗਿਆ ਹੈ। ਡਰੋਨਾਂ ਰਾਹੀਂ ਹਥਿਆਰ, ਨਸ਼ੀਲੇ ਪਦਾਰਥ ਅਤੇ ਪੈਸਾ ਵੀ ਆ ਰਿਹਾ ਹੈ। ਡਰੋਨ ਲਈ ਵੀ ਕੋਈ ਨੀਤੀ ਨਹੀਂ ਹੈ। ਅਜਿਹੇ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਜਲਦੀ ਨੀਤੀ ਬਣਾਉਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
