ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੌਸਮ ਪੂਰੇ ਹਫ਼ਤੇ ਖਰਾਬ ਰਹੇਗਾ। ਭਿਆਨਕ ਲੂ ਕਾਰਨ ਬਠਿੰਡਾ ਸ਼ੁੱਕਰਵਾਰ ਨੂੰ 46 ਡਿਗਰੀ ਨਾਲ ਸਭ ਤੋਂ ਵੱਧ ਗਰਮ ਰਿਹਾ। ਮੌਸਮ ਵਿਭਾਗ ਨੇ ਵਧ ਰਹੀ ਗਰਮੀ ਕਰਕੇ ਚਿਤਾਵਨੀ ਦਿੱਤੀ ਹੈ ਕਿ ਬਿਨਾਂ ਕੰਮ ਦੇ ਘਰੋਂ ਨਾ ਨਿਕਲੋ।
ਭਾਰਤੀ ਮੌਸਮ ਵਿਗਿਆਨ ਕੇਂਦਰ ਨੇ ਅੱਜ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਰਾਤ ਨੂੰ ਵੀ ਮੌਸਮ ਗਰਮ ਰਹੇਗਾ।
ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਆਈ ਹੈ। ਇਸ ਸਮੇਂ ਇਹ ਆਮ ਨਾਲੋਂ 2.9 ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 4.9 ਡਿਗਰੀ ਵੱਧ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ, ਲੁਧਿਆਣਾ 43.0 ਡਿਗਰੀ, ਪਟਿਆਲਾ 39.2 ਡਿਗਰੀ, ਪਠਾਨਕੋਟ 42.5 ਡਿਗਰੀ, ਫਰੀਦਕੋਟ 44.0 ਡਿਗਰੀ, ਫਿਰੋਜ਼ਪੁਰ 42.6 ਡਿਗਰੀ, ਜਲੰਧਰ 41.5 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 30.8 ਡਿਗਰੀ ਰਿਕਾਰਡ ਕੀਤਾ ਗਿਆ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 31.0 ਡਿਗਰੀ, ਪਟਿਆਲਾ 31.5 ਡਿਗਰੀ, ਬਠਿੰਡਾ 30.0 ਡਿਗਰੀ, ਫਰੀਦਕੋਟ 31.2 ਡਿਗਰੀ, ਫਿਰੋਜ਼ਪੁਰ 30.9 ਡਿਗਰੀ ਅਤੇ ਜਲੰਧਰ 30.7 ਡਿਗਰੀ ਰਿਹਾ।
ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਐਤਵਾਰ ਤੋਂ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। ਚਾਰ ਦਿਨਾਂ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਕਮੀ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਅਹਿਮਦਾਬਾਦ ਜਹਾਜ਼ ਹਾਦ.ਸੇ ‘ਚ ਧੀ ਨੂੰ ਮਿਲਣ ਲਈ ਲੰਡਨ ਜਾ ਰਹੀ ਸੀ ਅੰਜੂ ਨੇ ਛੱ/ਡੀ ਦੁਨੀਆ, ਸ.ਦ.ਮੇ ‘ਚ ਪਰਿਵਾਰ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਵਿੱਚ 14 ਜੂਨ ਨੂੰ ਮੀਂਹ ਪੈ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 15 ਜੂਨ ਨੂੰ ਮੀਂਹ ਪੈ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 16 ਜੂਨ ਨੂੰ ਮੀਂਹ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























