ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਮਾਣਹਾਣੀ ਮਾਮਲੇ ਵਿਚ ਅੱਜ ਮੁੜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ ਅੱਜ ਅਦਾਲਤ ਵਿੱਚ ਪੇਸ਼ ਹੋਣਾ ਸੀ। ਹਾਲਾਂਕਿ, ਉਸ ਦੇ ਵਕੀਲ ਅੱਜ ਉਸ ਵੱਲੋਂ ਅਦਾਲਤ ਵਿੱਚ ਪੇਸ਼ ਹੋਣਗੇ। ਪਿਛਲੀ ਸੁਣਵਾਈ ਵਿੱਚ ਬਠਿੰਡਾ ਅਦਾਲਤ ਨੇ ਕੰਗਨਾ ਰਣੌਤ ਨੂੰ 15 ਦਸੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਅੱਜ ਬਠਿੰਡਾ ਕੋਰਟ ਵਿਚ ਬਠਿੰਡਾ ਅਦਾਲਤ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਅਰਜੀ ‘ਤੇ ਫੈਸਲਾ ਸੁਣਾ ਸਕਦੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਮਹਿਲਾ ਕਿਸਾਨ ਬੇਬੇ ਮਹਿੰਦਰ ਖਿਲਾਫ ਕੰਗਨਾ ਨੇ ਵਿਵਾਦਿਤ ਟਿੱਪਣੀ ਕੀਤੀ ਸੀ।

4 ਦਸੰਬਰ ਨੂੰ ਇਸ ਮਾਣਹਾਨੀ ਦੇ ਮਾਮਲੇ ਵਿੱਚ ਦੋ ਲੋਕਾਂ ਨੇ ਗਵਾਹੀ ਦਿੱਤੀ। ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਵਾਲੇ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਕੁਝ ਸਬੂਤ ਪੇਸ਼ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਅਦਾਲਤ ਨੂੰ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਅਤੇ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ।
ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਅਪਮਾਨਜਨਕ ਪੋਸਟ ਪਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100-100 ਰੁਪਏ ਲੈ ਕੇ ਆਉਂਦੀਆਂ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਧੀ ਦੀ ਹੋਈ ਮੰਗਣੀ, ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ
ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਬਠਿੰਡਾ ਅਦਾਲਤ ਨੇ ਉਸ ਨੂੰ ਅੱਜ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
























