ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਜਾਂ ਤਾਪਮਾਨ ਵਿੱਚ ਕੋਈ ਖਾਸ ਉਤਰਾਅ-ਚੜ੍ਹਾਅ ਨਹੀਂ ਹੈ। ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ 3 ਤੋਂ 4 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ। ਇਸ ਦੌਰਾਨ ਮੌਸਮ ਸਾਫ਼ ਰਹੇਗਾ ਅਤੇ ਗਰਮੀ ਵੀ ਮਹਿਸੂਸ ਹੋਵੇਗੀ ਪਰ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। 11 ਮਈ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਤੋਂ ਸੰਤੋਸ਼ਜਨਕ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਅੱਜ ਸ਼ਨੀਵਾਰ ਨੂੰ ਪੰਜਾਬ ਦੇ ਵੱਡੇ ਜ਼ਿਲਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ?
ਅੰਮ੍ਰਿਤਸਰ ‘ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹਿਣ ਵਾਲਾ ਹੈ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: