ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਣੇ ‘ਆਪ’ ਦੇ ਕਈ ਮੰਤਰੀ ਤੇ ਵਿਧਾਇਕਾਂ ਲਈ ਰਾਹਤ ਭਰੀ ਖਬਰ ਹੈ। ਸੰਧਵਾਂ ਸਣੇ 25 ਦੇ ਕਰੀਬ ਵਿਧਾਇਕਾਂ ਤੇ ਮੰਤਰੀਆਂ ਨੂੰ ਕੋਰਟ ਨੇ ਬਰੀ ਕਰ ਦਿੱਤਾ। ਦਰਅਸਲ ਉਨ੍ਹਾਂ ਨੂੰ ਪੁਰਾਣੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਬਰੀ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਲੀਡਰਾਂ ਨੇ ਦੱਸਿਆ ਕਿ ਜਦੋਂ ਕਾਂਗਰਸ ਪਾਰਟੀ ਵਿਚ ਸੱਤਾ ਸੀ ਉਦੋਂ ਤਰਨਤਾਰਨ ਵਿਚ ‘ਆਪ’ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਜਿਸ ਕਰਕੇ ‘ਆਪ’ ਵਿਧਾਇਕਾਂ ਤੇ ਵਰਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸਾਡੇ ਉਤੇ ਕੋਰੋਨਾ ਦਾ ਉਲੰਘਣ ਦਾ ਦੋਸ਼ ਲੱਗਾ ਸੀ। ਇਸ ਮਾਮਲੇ ਵਿਚ ਲਗਾਤਾਰ ਕੋਰਟ ਵੱਲੋਂ ਚੇਤਾਵਨੀ ਦਿੱਤੀ ਜਾ ਰਹੀ ਸੀ ਕਿ ਕੋਰਟ ਵਿਚ ਪੇਸ਼ ਹੋਵੋ। ਆਪਣਾ ਪੱਖ ਰੱਖੋ ਤੇ ਅੱਜ ਮਾਣਯੋਗ ਅਦਾਲਤ ਨੇ 25 ਜਣਿਆਂ ਨੂੰ ਬਰੀ ਕਰ ਦਿੱਤਾ ਹੈ।
ਬਰੀ ਹੋਣ ਦੇ ਬਾਅਦ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਇਸ ਪੂਰੇ ਮਾਮਲੇ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਜੈਕਿਸ਼ਨ ਰੋੜੀ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ETO,ਮਨਜਿੰਦਰ ਸਿੰਘ ਲਾਲਪੁਰਾ, ਗੁਰਤੇਜ ਸਿੰਘ ਲਖਾਣਾ, ਡਾ. ਕਸ਼ਮੀਰ ਸਿੰਘ ਸਣੇ ਕੁੱਲ ਮਿਲਾ ਕੇ 25 ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਲੀਡਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਤੇ ਅੱਜ ਸਾਰਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: