ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਵੱਡਾ ਬਦਲਾਅ ਕੀਤਾ ਹੈ ਅਤੇ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਬਦਲਾਅ ਤਹਿਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੋਂ 2 ਵਿਭਾਗ ਵਾਪਸ ਲੈ ਲਏ ਗਏ ਹਨ। ਨਵੇਂ ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਪ੍ਰਵਾਸੀ ਭਾਰਤੀ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੰਤਰੀ ਸੌਂਦ ਕੋਲ ਹੁਣ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਹਿ ਗਏ ਹਨ। ਸੰਜੀਵ ਅਰੋੜਾ ਨੂੰ ਸੌਂਪਿਆ ਗਿਆ ਐਨਆਰਆਈ ਵਿਭਾਗ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਤਰੁਨਪ੍ਰੀਤ ਸਿੰਘ ਸੌਂਦ ਨੂੰ ਸੌਂਪੇ ਗਏ ਵਿਭਾਗ ਪੇਂਡੂ ਵਿਕਾਸ, ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਰਾਸਤ ਵਰਗੇ ਸਮਾਜਿਕ ਅਤੇ ਸੱਭਿਆਚਾਰਕ ਸਰੋਕਾਰਾਂ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ : ਪੁਰਾਣੇ ਵਾਹਨਾਂ ਨੂੰ ਲੈਕੇ ਦਿੱਲੀ ਸਰਕਾਰ ਦਾ ਨਵਾਂ ਫੈਸਲਾ! ਹੁਣ ਵਾਹਨ ਨਹੀਂ ਕੀਤੇ ਜਾਣਗੇ ਜ਼ਬਤ
ਵੀਡੀਓ ਲਈ ਕਲਿੱਕ ਕਰੋ -: