ਲੁਧਿਆਣਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਵਿੱਚ ਆਗੂਆਂ ਦੇ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਇੱਕ ਪਾਸੇ, ਭਾਰਤ ਭੂਸ਼ਣ ਆਸ਼ੂ ਨੇ ਹਾਰ ਤੋਂ ਬਾਅਦ ਆਪਣੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਦੋਂਕਿ ਕੱਲ੍ਹ ਦੋ ਹੋਰ ਆਗੂਆਂ ਨੇ ਵੀ ਆਪਣੇ ਅਸਤੀਫ਼ਿਆਂ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚ ਪਰਗਟ ਸਿੰਘ ਅਤੇ ਕੁਸ਼ਲਦੀਪ ਕਿੱਕੀ ਢਿੱਲੋਂ ਦੇ ਨਾਂ ਸ਼ਾਮਲ ਹਨ। ਹੁਣ ਇਨ੍ਹਾਂ ਆਗੂਆਂ ਦੇ ਅਸਤੀਫ਼ਿਆਂ ਬਾਰੇ ਕਾਂਗਰਸੀ ਆਗੂ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ ਹੈ।
ਭੁਪੇਸ਼ ਬਘੇਲ ਨੇ ਇੱਕ ਟਵੀਟ ਰਾਹੀਂ ਦੱਸਿਆ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸੇ ਤਰ੍ਹਾਂ ਪ੍ਰਗਟ ਸਿੰਘ ਅਤੇ ਕੁਸ਼ਲਦੀਪ ਢਿੱਲੋਂ ਨੇ ਸੂਬਾ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਤਿੰਨਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਗਏ ਹਨ। ਪਾਰਟੀ ਤਿੰਨਾਂ ਆਗੂਆਂ ਦਾ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਕਰਦੀ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੀ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : Google ਨੇ Youtube ਦੇ ਨਿਯਮਾਂ ‘ਚ ਕੀਤਾ ਵੱਡਾ ਬਦਲਾਅ, ਕਰੋੜਾਂ ਬੱਚਿਆਂ ‘ਤੇ ਪਏਗਾ ਅਸਰ!
ਇਸ ਤੋਂ ਬਾਅਦ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਤੇ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈਕਮਾਂਡ ਨੂੰ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: